Banner
Banner

ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਕਾਨੂੰਨ ਨੂੰ ਹੱਥ ‘ਚ ਲੈਣ ਵਾਲਾ ਕਰੇਗਾ ਪੁਲਿਸ ਦੀ ਗੋਲੀਆਂ ਦਾ ਸਾਹਮਣਾ

Punjab News; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਵਿੱਚ ਕਾਨੂੰਨ-ਵਿਵਸਥਾ ਬਾਰੇ ਸਖ਼ਤ ਬਿਆਨ ਦਿੰਦੇ ਹੋਏ ਕਿਹਾ ਕਿ “ਜਿਹੜਾ ਵੀ ਵਿਅਕਤੀ ਕਾਨੂੰਨ ਆਪਣੇ ਹੱਥ ਵਿੱਚ ਲਵੇਗਾ, ਉਸਨੂੰ ਪੁਲਿਸ ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਵੇਗਾ।” ਦਰਅਸਲ, ਅੱਜ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਤੇ ਵਿੱਤ ਮੰਤਰੀ ਹਰਪਾਲ […]
Jaspreet Singh
By : Updated On: 08 Jul 2025 15:31:PM
ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਕਾਨੂੰਨ ਨੂੰ ਹੱਥ ‘ਚ ਲੈਣ ਵਾਲਾ ਕਰੇਗਾ ਪੁਲਿਸ ਦੀ ਗੋਲੀਆਂ ਦਾ ਸਾਹਮਣਾ

Punjab News; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਵਿੱਚ ਕਾਨੂੰਨ-ਵਿਵਸਥਾ ਬਾਰੇ ਸਖ਼ਤ ਬਿਆਨ ਦਿੰਦੇ ਹੋਏ ਕਿਹਾ ਕਿ “ਜਿਹੜਾ ਵੀ ਵਿਅਕਤੀ ਕਾਨੂੰਨ ਆਪਣੇ ਹੱਥ ਵਿੱਚ ਲਵੇਗਾ, ਉਸਨੂੰ ਪੁਲਿਸ ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਵੇਗਾ।”

ਦਰਅਸਲ, ਅੱਜ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਚ ਜਿਹੜਾ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਵੇਗਾ… ਉਹਨੂੰ ਪੁਲਿਸ ਦੀ ਗੋਲੀ ਦਾ ਕਰਨਾ ਸਾਹਮਣਾ ਪਵੇਗਾ।

ਚੀਮਾ ਨੇ ਕਿਹਾ ਕਿ ਸਰਕਾਰ ਦਾ ਇਰਾਦਾ ਸਾਫ਼ ਹੈ ਕਿ ਕਿਸੇ ਵੀ ਹਾਲਤ ਵਿੱਚ ਅਪਰਾਧੀਆਂ ਨੂੰ ਛੂਟ ਨਹੀਂ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਸਰਕਾਰ ਨੇ ਪਹਿਲਾਂ ਹੀ ਪੁਲਿਸ ਨੂੰ “ਜ਼ੀਰੋ ਟਾਲਰੈਂਸ” ਨੀਤੀ ਅਪਣਾਉਣ ਦੇ ਨਿਰਦੇਸ਼ ਦਿੱਤੇ ਹਨ। ਹਰਪਾਲ ਚੀਮਾ ਦਾ ਇਹ ਬਿਆਨ ਅਪਰਾਧਿਕ ਤੱਤਾਂ ਨੂੰ ਸਪੱਸ਼ਟ ਚੇਤਾਵਨੀ ਦੇਣ ਲਈ ਹੈ।

Read Latest News and Breaking News at Daily Post TV, Browse for more News

Ad
Ad