ਨਸ਼ੇ ਦੇ ਮੁੱਦੇ ‘ਤੇ ਹਰਸਿਮਰਤ ਕੌਰ ਬਾਦਲ ਦਾ ਸਰਕਾਰ ‘ਤੇ ਤਿੱਖਾ ਹਮਲਾ
Punjab Drugs Issue; ਬਠਿੰਡਾ ਦੇ ਨੱਥਾਣਾ ਤਹਿਸੀਲ ਵਿੱਚ ਮਹਿਲਾਵਾਂ ਦੇ ਇਕੱਠ ਦੌਰਾਨ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਨਸ਼ੇ, ਕਾਨੂੰਨ-ਵਿਵਸਥਾ ਅਤੇ ਮਹਿਲਾਵਾਂ ਨਾਲ ਜੁੜੇ ਮੁੱਦਿਆਂ ‘ਤੇ ਘੇਰਿਆ। ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਇਸ਼ਤਿਹਾਰਾਂ ਰਾਹੀਂ ਨਸ਼ਾ ਖਤਮ ਹੋਣ ਦੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਵੱਖਰੀ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਪਰਿਵਾਰ ਲਗਾਤਾਰ ਪੀੜਤ ਹਨ। ਉਨ੍ਹਾਂ ਸਰਕਾਰ ਤੋਂ ਨਸ਼ੇ ਦੀ ਵਿਕਰੀ ‘ਤੇ ਕਾਰਵਾਈ ਕਰਨ ਅਤੇ ਸਵਾਲ ਚੁੱਕਣ ਵਾਲਿਆਂ ਦੀ ਆਵਾਜ਼ ਨਾ ਦਬਾਉਣ ਦੀ ਮੰਗ ਕੀਤੀ।
“ਨਸ਼ੇ ਵੇਚਣ ਵਾਲਿਆਂ ਨੂੰ ਫੜਿਆ ਜਾਵੇ, ਨਾ ਕਿ ਸਵਾਲ ਉਠਾਉਣ ਵਾਲਿਆਂ ਨੂੰ। ਪੰਜਾਬ ਦੀਆਂ ਗਲੀਆਂ ਵਿੱਚ ਨਸ਼ੇ ਦੀ ਵਿਕਰੀ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।”
ਹਰਸਿਮਰਤ ਕੌਰ ਬਾਦਲ ਨੇ ਅੱਗੇ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਅਤੇ ਜ਼ਮੀਨ ਨਾਲ ਜੁੜੇ ਮਾਮਲਿਆਂ ਵਿੱਚ ਵੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਨਾਲ ਜੁੜੇ ਮਾਮਲਿਆਂ ਵਿੱਚ ਕਾਰਵਾਈ ਹੋਣੀ ਚਾਹੀਦੀ ਹੈ।
“ਸਾਨੂੰ ਇਨਸਾਫ਼ ਚਾਹੀਦਾ ਹੈ। ਸਾਡੀ ਇੱਜ਼ਤ ਦੀ ਕੀਮਤ ਨਹੀਂ ਲੱਗ ਸਕਦੀ। ਪਰਚਾ ਦਿੱਤਾ ਜਾਵੇ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।”
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਹਲਕੇ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਲੋਕਾਂ ਦੇ ਮੁੱਦੇ ਸਰਕਾਰ ਸਾਹਮਣੇ ਰੱਖੇ ਜਾਣਗੇ।
ਇਸ ਦੌਰਾਨ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਥਾਣਾ ਤਹਿਸੀਲ ਦੇ ਨਾਇਕ ਤਹਿਸੀਲਦਾਰ ਨੂੰ ਪੰਜ ਕਰੋੜ ਰੁਪਏ ਦੇਣ ਵਾਲੇ ਕਥਿਤ ਬਲਾਤਕਾਰ ਮਾਮਲੇ ਵਿੱਚ ਆਰੋਪੀ ਦੇ ਖਿਲਾਫ ਅਤੇ ਉਹਨਾਂ ਨੂੰ ਬਚਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਦੇ ਲਈ ਗਵਰਨਰ ਨੂੰ ਮੰਗ ਪੱਤਰ ਦਿੱਤਾ
ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਤੇ ਕਈ ਸਿਆਸੀ ਸਵਾਲ ਚੁੱਕਦਿਆਂ ਨਸ਼ਿਆਂ ਦੇ ਮੁੱਦੇ ‘ਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
