Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਜਨਮ ਦਿਨ ਮੌਕੇ ਹਰਸੁਖਇੰਦਰ ਬੱਬੀ ਬਾਦਲ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ, 25 ਦਾਨੀਆਂ ਨੇ ਕੀਤਾ ਖੂਨਦਾਨ

Babbi Badal Blood Donation Camp Morinda: ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਆਪਣੇ ਜਨਮ ਦਿਨ ਦੇ ਮੌਕੇ ’ਤੇ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 25 ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ। ਸਰਕਾਰੀ ਹਸਪਤਾਲ ਰੂਪਨਗਰ ਦੀ ਬਲੱਡ ਬੈਂਕ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ। ਇਸ […]
By : Updated On: 31 Aug 2026 16:18:PM
ਜਨਮ ਦਿਨ ਮੌਕੇ ਹਰਸੁਖਇੰਦਰ ਬੱਬੀ ਬਾਦਲ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ, 25 ਦਾਨੀਆਂ ਨੇ ਕੀਤਾ ਖੂਨਦਾਨ

Babbi Badal Blood Donation Camp Morinda: ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਆਪਣੇ ਜਨਮ ਦਿਨ ਦੇ ਮੌਕੇ ’ਤੇ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 25 ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ। ਸਰਕਾਰੀ ਹਸਪਤਾਲ ਰੂਪਨਗਰ ਦੀ ਬਲੱਡ ਬੈਂਕ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਆਗੂ ਵਿੱਕੀ ਖੈਰਪੁਰ ਨੇ ਦੱਸਿਆ ਕਿ ਬੱਬੀ ਬਾਦਲ ਦੀ ਪਹਿਲ ’ਤੇ ਕਰਵਾਏ ਗਏ ਇਸ ਖੂਨਦਾਨ ਕੈਂਪ ਵਿੱਚ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਲੋਕਾਂ ਨੇ ਪਹੁੰਚ ਕੇ ਖੂਨਦਾਨ ਕੀਤਾ। ਕੈਂਪ ਦੌਰਾਨ ਖੂਨਦਾਨੀਆਂ ਦਾ ਹੌਸਲਾ ਵਧਾਉਣ ਲਈ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।

ਕੈਂਪ ਵਿੱਚ ਪਹੁੰਚੇ ਬੱਬੀ ਬਾਦਲ ਨੇ ਕਿਹਾ ਕਿ ਖੂਨਦਾਨ ਨੂੰ ਮਹਾਂਦਾਨ ਕਿਹਾ ਜਾਂਦਾ ਹੈ ਅਤੇ ਇਸ ਦਾ ਹਰ ਇੱਕ ਕਤਰਾ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਜਨਮ ਦਿਨ ਮੌਕੇ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਖੂਨਦਾਨ ਕੈਂਪ ਲਗਾ ਕੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ।

ਬੱਬੀ ਬਾਦਲ ਨੇ ਕਿਹਾ ਕਿ ਕੈਂਪ ਵਿੱਚ 25 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ ਹੈ ਅਤੇ ਇਹ ਖੂਨ ਭਵਿੱਖ ਵਿੱਚ ਕਿਸੇ ਵੀ ਲੋੜਵੰਦ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ। ਉਨ੍ਹਾਂ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਇਆ ਹੈ।

ਉਨ੍ਹਾਂ ਸਰਕਾਰੀ ਹਸਪਤਾਲ ਰੂਪਨਗਰ ਦੀ ਬਲੱਡ ਬੈਂਕ ਟੀਮ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਸਿਰਫ਼ ਇੱਕ ਸਮਾਜਿਕ ਸੇਵਾ ਨਹੀਂ, ਸਗੋਂ ਕਿਸੇ ਲੋੜਵੰਦ ਨੂੰ ਜੀਵਨ ਦੇਣ ਵਾਲੀ ਸੇਵਾ ਹੈ। ਉਨ੍ਹਾਂ ਸਮੂਹ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਯੂਥ ਕਲੱਬਾਂ ਅਤੇ ਹੋਰਨਾਂ ਸੰਸਥਾਵਾਂ ਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ ਐਸਐਮਓ ਡਾ. ਪਰਮਿੰਦਰਜੀਤ ਸਿੰਘ, ਪ੍ਰਿੰਸ ਬੜੈਲ, ਮਿਸ਼ਨ ਏਰੀਆ ਸੰਸਥਾ ਦੇ ਆਗੂ ਜਸਵਿੰਦਰ ਸਿੰਘ, ਨਿਰਮਲ ਸਿੰਘ ਵਡਾਲੀ, ਦੱਲੀ ਮੋਟਰਸ, ਡਾ. ਗੁਰਦਰਸ਼ਨ ਸਿੰਘ, ਵਿਜੇ ਮੋਰਿੰਡਾ, ਸਾਹਿਲ ਅਰੋੜਾ, ਮਨਦੀਪ ਸਿੰਘ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂ ਅਤੇ ਪਤਵੰਤੇ ਹਾਜ਼ਰ ਰਹੇ

Read Latest News and Breaking News at Daily Post TV, Browse for more News

Ad
Ad

Punjab District News