Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਹਰਿਆਣਾ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਤੇ 7 HCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 7 IAS ਅਤੇ 7 HCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਕਈ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਅਤੇ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਤਬਾਦਲਾ ਕੀਤੇ ਗਏ IAS ਅਧਿਕਾਰੀ: ਫੂਲ ਚੰਦ ਮੀਣਾ ਨੂੰ ਮਨੁੱਖੀ ਸਰੋਤ ਵਿਭਾਗ ਅਤੇ ਆਮ ਪ੍ਰਸ਼ਾਸਨ ਵਿਭਾਗ ਦਾ ਕਮਿਸ਼ਨਰ ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਰਿਆਣਾ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਤੇ 7 HCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 7 IAS ਅਤੇ 7 HCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਕਈ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਅਤੇ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਤਬਾਦਲਾ ਕੀਤੇ ਗਏ IAS ਅਧਿਕਾਰੀ:

ਫੂਲ ਚੰਦ ਮੀਣਾ ਨੂੰ ਮਨੁੱਖੀ ਸਰੋਤ ਵਿਭਾਗ ਅਤੇ ਆਮ ਪ੍ਰਸ਼ਾਸਨ ਵਿਭਾਗ ਦਾ ਕਮਿਸ਼ਨਰ ਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਦੁਸ਼ਯੰਤ ਕੁਮਾਰ ਬੇਹਰਾ ਨੂੰ ਗੁਰੂਗ੍ਰਾਮ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (GMDA) ਅਤੇ ਫਰੀਦਾਬਾਦ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (FMDA) ਦਾ CEO ਲਾਇਆ ਗਿਆ ਹੈ।
ਸ਼ਕਤੀ ਸਿੰਘ ਨੂੰ ਖੇਡ ਵਿਭਾਗ ਦਾ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪ੍ਰਦੀਪ ਦਹੀਆ ਨੂੰ ਹਰਿਆਣਾ ਸਟੇਟ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਮਿੱਲਜ਼ ਦਾ MD ਅਤੇ ਸਟੇਟ ਆਡਿਟ ਵਿਭਾਗ ਦਾ ਡਾਇਰੈਕਟਰ ਬਣਾਇਆ ਗਿਆ ਹੈ।
ਮੁਹੰਮਦ ਇਮਰਾਨ ਰਜ਼ਾ ਨੂੰ GMDA ਗੁਰੂਗ੍ਰਾਮ ਦਾ ਵਧੀਕ CEO ਨਿਯੁਕਤ ਕੀਤਾ ਗਿਆ ਹੈ।
ਅੰਕਿਤਾ ਚੌਧਰੀ ਨੂੰ ਜ਼ਿਲ੍ਹਾ ਮਿਊਂਸਪਲ ਕਮਿਸ਼ਨਰ ਪਾਣੀਪਤ ਅਤੇ ਨਗਰ ਨਿਗਮ ਪਾਣੀਪਤ ਦੀ ਕਮਿਸ਼ਨਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੰਕਜ ਨੂੰ ਜ਼ਿਲ੍ਹਾ ਮਿਊਂਸਪਲ ਕਮਿਸ਼ਨਰ ਗੁਰੂਗ੍ਰਾਮ ਅਤੇ ਨਗਰ ਨਿਗਮ ਗੁਰੂਗ੍ਰਾਮ ਦਾ ਕਮਿਸ਼ਨਰ ਲਾਇਆ ਗਿਆ ਹੈ।

ਤਬਾਦਲਾ ਕੀਤੇ ਗਏ HCS ਅਧਿਕਾਰੀ:

ਵਿਰਾਟ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦਾ ਡਿਪਟੀ ਸਕੱਤਰ ਅਤੇ ਕੰਟਰੋਲਰ, ਪ੍ਰਿੰਟਿੰਗ ਐਂਡ ਸਟੇਸ਼ਨਰੀ ਨਿਯੁਕਤ ਕੀਤਾ ਗਿਆ ਹੈ।
ਮਨੋਜ ਖੱਤਰੀ ਨੂੰ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ, ਪੰਚਕੂਲਾ ਦਾ ਸਕੱਤਰ ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦਾ ਵਧੀਕ ਡਾਇਰੈਕਟਰ ਲਾਇਆ ਗਿਆ ਹੈ।
ਪ੍ਰਸ਼ਾਂਤ ਨੂੰ ਵਾਧੂ ਚਾਰਜ ਸਮੇਤ ਇਰੀਗੇਸ਼ਨ ਵਿਭਾਗ ਦਾ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ।
ਜਤਿੰਦਰ ਕੁਮਾਰ ਨੂੰ ਗੁਰੂਗ੍ਰਾਮ ਵਿੱਚ ਫਰਮਜ਼ ਐਂਡ ਸੋਸਾਇਟੀਜ਼ ਦਾ ਜ਼ਿਲ੍ਹਾ ਰਜਿਸਟਰਾਰ ਬਣਾਇਆ ਗਿਆ ਹੈ।
ਅਨਿਲ ਕੁਮਾਰ ਯਾਦਵ ਨੂੰ ਜ਼ਿਲ੍ਹਾ ਮਿਊਂਸਪਲ ਕਮਿਸ਼ਨਰ, ਮਹਿੰਦਰਗੜ੍ਹ ਨਿਯੁਕਤ ਕੀਤਾ ਗਿਆ ਹੈ।
ਰਣਬੀਰ ਸਿੰਘ ਨੂੰ ਨਗਰ ਨਿਗਮ NIT ਫਰੀਦਾਬਾਦ ਦਾ ਜੁਆਇੰਟ ਕਮਿਸ਼ਨਰ ਲਾਇਆ ਗਿਆ ਹੈ।
ਅਰਪਿਤ ਗਹਿਲਾਵਤ ਨੂੰ ਵਿੱਤ ਵਿਭਾਗ ਦਾ ਡਿਪਟੀ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਸਰਕਾਰ ਦੇ ਇਸ ਫੇਰਬਦਲ ਨਾਲ ਵੱਖ-ਵੱਖ ਵਿਭਾਗਾਂ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਅਦਾਰਿਆਂ ਵਿੱਚ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਦੀ ਨਵੀਂ ਵੰਡ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News