Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Haryana STF ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦਾ ਸ਼ੂਟਰ ਗ੍ਰਿਫ਼ਤਾਰ, ਵਿਸਫੋਟਕ ਬਰਾਮਦ

Lawrence Bishnoi Gang: ਹਰਿਆਣਾ ‘ਚ ਐਸਟੀਐਫ ਨੇ ਵੱਡੀ ਕਰਵਾਈ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਨੋਨੀ ਰਾਣਾ ਦੇ ਸ਼ੂਟਰ ਅਮਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਅਮਰ ਦੀ ਨਿਸ਼ਾਨਦੇਹੀ ‘ਤੇ ਦੋ ਹੈਂਡ ਗ੍ਰਨੇਡ, ਆਈਈਡੀ, ਇੱਕ ਆਟੋਮੈਟਿਕ GLOCK ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਐਸਟੀਐਫ ਦੀ ਕਾਰਵਾਈ ਨੇ ਦਿੱਲੀ-ਐਨਸੀਆਰ ਤੇ ਹਰਿਆਣਾ ‘ਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Haryana STF ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦਾ ਸ਼ੂਟਰ ਗ੍ਰਿਫ਼ਤਾਰ, ਵਿਸਫੋਟਕ ਬਰਾਮਦ

Lawrence Bishnoi Gang: ਹਰਿਆਣਾ ‘ਚ ਐਸਟੀਐਫ ਨੇ ਵੱਡੀ ਕਰਵਾਈ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਨੋਨੀ ਰਾਣਾ ਦੇ ਸ਼ੂਟਰ ਅਮਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਅਮਰ ਦੀ ਨਿਸ਼ਾਨਦੇਹੀ ‘ਤੇ ਦੋ ਹੈਂਡ ਗ੍ਰਨੇਡ, ਆਈਈਡੀ, ਇੱਕ ਆਟੋਮੈਟਿਕ GLOCK ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਐਸਟੀਐਫ ਦੀ ਕਾਰਵਾਈ ਨੇ ਦਿੱਲੀ-ਐਨਸੀਆਰ ਤੇ ਹਰਿਆਣਾ ‘ਚ ਇੱਕ ਸੰਭਾਵੀ ਵੱਡੀ ਘਟਨਾ ਨੂੰ ਹੋਣ ਤੋਂ ਰੋਕਿਆ।

ਜਾਣਕਾਰੀ ਅਨੁਸਾਰ, ਲਾਰੈਂਸ ਗੈਂਗ ਕਰਨਾਲ ‘ਚ ਇੱਕ ਵੱਡੇ ਹਮਲੇ ਦੀ ਯੋਜਨਾ ਬਣਾ ਰਿਹਾ ਸੀ। ਕਾਰਵਾਈ ਨੂੰ ਅੰਜਾਮ ਦੇਣ ਲਈ ਬਾਰਡਰ ਪਾਰ ਤੋਂ ਪੰਜਾਬ ਰਾਹੀਂ ਵਿਸਫੋਟਕ ਭੇਜੇ ਗਏ ਸਨ। ਲਗਭਗ ਦੋ ਕਿਲੋਗ੍ਰਾਮ ਆਰਡੀਐਕਸ ਤੇ ਕਈ ਆਈਈਡੀ ਬਰਾਮਦ ਕੀਤੇ ਗਏ ਹਨ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਅੱਤਵਾਦੀ ਹਮਲੇ ‘ਚ ਵਰਤੀ ਜਾਣ ਵਾਲੀ ਸਮੱਗਰੀ ਅਮਰ ਤੱਕ ਕਿਸ ਨੇ ਪਹੁੰਚਾਈ।

ਛੇ ਦਿਨਾਂ ਦੇ ਰਿਮਾਂਡ ‘ਤੇ ਮੁਲਜ਼ਮ
ਵਿਸ਼ੇਸ਼ ਟਾਸਕ ਫੋਰਸ (STF) ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਇੱਕ ਸ਼ੂਟਰ ਅਮਰ ਸਿੰਘ, ਇੱਕ ਵੱਡੇ ਅਪਰਾਧ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਕਰਨਾਲ ‘ਚ ਹੈ। ਜਾਣਕਾਰੀ ਦੇ ਆਧਾਰ ‘ਤੇ, ਇੰਸਪੈਕਟਰ ਦੀਪੇਂਦਰ ਸਿੰਘ ਦੀ ਅਗਵਾਈ ਵਾਲੀ STF ਟੀਮ ਨੇ ਦੋਸ਼ੀ ਨੂੰ ਕਰਨਾਲ-ਇੰਦਰੀ ਰੋਡ ‘ਤੇ ਇੱਕ ਫੋਰਡ ਐਂਡੇਵਰ ‘ਚ ਸਵਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ, ਉਸ ਤੋਂ ਇੱਕ ਵਿਦੇਸ਼ੀ ਆਟੋਮੈਟਿਕ GLOCK ਪਿਸਤੌਲ ਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਛੇ ਦਿਨਾਂ ਦਾ ਰਿਮਾਂਡ ਲਿਆ ਗਿਆ, ਜਿਸ ਤੋਂ ਬਾਅਦ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਦੌਰਾਨ ਹੈਰਾਨ ਕਰਨ ਵਾਲੇ ਖੁਲਾਸੇ
ਰਿਮਾਂਡ ਦੌਰਾਨ, ਅਮਰ ਸਿੰਘ ਨੇ ਕਈ ਮਹੱਤਵਪੂਰਨ ਖੁਲਾਸੇ ਕੀਤੇ। ਉਸ ਨੇ ਮੰਨਿਆ ਕਿ ਉਹ ਕੁ੍ੱਝ ਦਿਨ ਪਹਿਲਾਂ ਗੈਂਗ ਲੀਡਰ ਨੌਨੀ ਰਾਣਾ ਦੇ ਨਿਰਦੇਸ਼ਾਂ ‘ਤੇ ਇੱਕ ਵੱਡੀ ਹਿੰਸਕ ਘਟਨਾ ਨੂੰ ਅੰਜਾਮ ਦੇਣ ਲਈ ਕਰਨਾਲ ‘ਚ ਵਿਸਫੋਟਕ ਲਿਆਇਆ ਸੀ। ਉਸ ਨੇ ਖੁਲਾਸਾ ਕੀਤਾ ਕਿ ਇਹ ਵਿਸਫੋਟਕ ਕਰਨਾਲ ‘ਚ ਇੱਕ ਇਕਾਂਤ ਜਗ੍ਹਾ ‘ਤੇ ਲੁਕਾਏ ਗਏ ਸਨ।

Read Latest News and Breaking News at Daily Post TV, Browse for more News

Ad
Ad

Punjab District News