Amritsar: ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ।
Ragi Bhai Inderjit Singh Ji: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ।
ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਤੇ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ। ਜਥੇਦਾਰ ਗੜਗਜ ਅਤੇ ਧਾਮੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਦੇ ਨਾਲ ਹੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਸੰਵੇਦਨਾ ਪ੍ਰਗਟ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਉਨ੍ਹਾਂ ਦਾ ਚਲਾਣਾ ਖ਼ਾਲਸਾ ਪੰਥ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਜ਼ਿਕਰਯੋਗ ਹੈ ਕਿ ਭਾਈ ਇੰਦਰਜੀਤ ਸਿੰਘ ਯੂ.ਕੇ. ਵਿਖੇ ਅਕਾਲ ਚਲਾਣਾ ਕਰ ਗਏ ਹਨ।