Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 4 ਕੁਇੰਟਲ ਸ਼ੱਕੀ ਪਨੀਰ ਜ਼ਬਤ

Jalandhar Health Department action; ਤਿਉਹਾਰੀ ਸੀਜ਼ਨ ਨੇੜੇ ਆਉਂਦੇ ਹੀ ਸਿਹਤ ਵਿਭਾਗ ਦੀ ਟੀਮ ਵੀ ਅਲਰਟ ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਮਿਠਾਈਆਂ ਦੀਆਂ ਦੁਕਾਨਾਂ ਸਮੇਤ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਦੋ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਪਨੀਰ ਜ਼ਬਤ […]
Jaspreet Singh
By : Updated On: 01 Sep 2026 16:23:PM
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 4 ਕੁਇੰਟਲ ਸ਼ੱਕੀ ਪਨੀਰ ਜ਼ਬਤ

Jalandhar Health Department action; ਤਿਉਹਾਰੀ ਸੀਜ਼ਨ ਨੇੜੇ ਆਉਂਦੇ ਹੀ ਸਿਹਤ ਵਿਭਾਗ ਦੀ ਟੀਮ ਵੀ ਅਲਰਟ ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਮਿਠਾਈਆਂ ਦੀਆਂ ਦੁਕਾਨਾਂ ਸਮੇਤ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਇਸੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਦੋ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਪਨੀਰ ਜ਼ਬਤ ਕੀਤਾ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀ ਹਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦੇ ਹੁਕਮਾਂ ’ਤੇ ਅੱਜ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਰਾਮਾਮੰਡੀ ਚੌਕ ਨੇੜੇ ਪਨੀਰ ਲੈ ਕੇ ਜਾ ਰਹੀ ਇੱਕ ਗੱਡੀ ਨੂੰ ਰੋਕ ਕੇ ਜਾਂਚ ਕੀਤੀ ਗਈ।

ਅਧਿਕਾਰੀ ਨੇ ਦੱਸਿਆ ਕਿ ਗੱਡੀ ਵਿੱਚ ਲਿਆਂਦਾ ਜਾ ਰਿਹਾ ਪਨੀਰ ਆਦਮਪੁਰ ਅਤੇ ਹੁਸ਼ਿਆਰਪੁਰ ਦੀਆਂ ਦੁਕਾਨਾਂ ਵਿੱਚ ਸਪਲਾਈ ਕੀਤਾ ਜਾਣਾ ਸੀ। ਜਾਂਚ ਦੌਰਾਨ ਗੱਡੀ ਵਿੱਚੋਂ ਡੇਢ ਕੁਇੰਟਲ ਪਨੀਰ ਜ਼ਬਤ ਕੀਤਾ ਗਿਆ ਅਤੇ ਇਸ ਦੇ ਸੈਂਪਲ ਲੈ ਕੇ ਲੈਬ ਵਿੱਚ ਜਾਂਚ ਲਈ ਭੇਜੇ ਜਾ ਰਹੇ ਹਨ।

ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਇਹ ਪਨੀਰ ਬਠਿੰਡਾ ਸਥਿਤ ਇੱਕ ਡੇਅਰੀ ਤੋਂ ਖਰੀਦਿਆ ਗਿਆ ਸੀ। ਇਸ ਦੀ ਗੁਣਵੱਤਾ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਮੁਤਾਬਕ ਇਹ ਪਨੀਰ 240 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦਿਆ ਗਿਆ ਸੀ। ਲੈਬ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਉੱਥੇ ਹੀ ਦੂਜੇ ਮਾਮਲੇ ਵਿੱਚ ਗੋਲਡਨ ਐਵਨਿਊ ਵਿੱਚ ਇੱਕ ਘਰ ਦੇ ਬਾਹਰ ਵੱਡੀ ਮਾਤਰਾ ਵਿੱਚ ਪਨੀਰ ਉਤਾਰੇ ਜਾਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਗੱਡੀ ਵਿੱਚੋਂ ਢਾਈ ਕੁਇੰਟਲ ਪਨੀਰ ਜ਼ਬਤ ਕਰ ਲਿਆ।

ਇਸ ਪਨੀਰ ਦੇ ਵੀ ਸੈਂਪਲ ਲੈ ਕੇ ਲੈਬ ਵਿੱਚ ਭੇਜੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਇਹ ਪਨੀਰ ਵੀ ਘੱਟ ਕੀਮਤ ’ਤੇ ਖਰੀਦ ਕੇ ਸ਼ਹਿਰ ਵਿੱਚ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਪਨੀਰ ਘਟੀਆ ਕੁਆਲਿਟੀ ਦਾ ਹੋ ਸਕਦਾ ਹੈ।

ਸਿਹਤ ਵਿਭਾਗ ਨੇ ਕੁੱਲ 4 ਕੁਇੰਟਲ ਪਨੀਰ ਜ਼ਬਤ ਕੀਤਾ ਹੈ। ਅਧਿਕਾਰੀਆਂ ਮੁਤਾਬਕ ਲੈਬ ਰਿਪੋਰਟ ਦੋ ਦਿਨਾਂ ਵਿੱਚ ਆਉਣ ਦੀ ਉਮੀਦ ਹੈ। ਜੇਕਰ ਪਨੀਰ ਵਿੱਚ ਕੋਈ ਖਾਮੀ ਪਾਈ ਗਈ ਤਾਂ ਇਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ।

ਇਹ ਪਨੀਰ ਰੈਸਟੋਰੈਂਟਾਂ ਅਤੇ ਦੁਕਾਨਾਂ ’ਤੇ ਸਪਲਾਈ ਕੀਤਾ ਜਾਣਾ ਸੀ। ਹੁਣ ਸਿਹਤ ਵਿਭਾਗ ਵੱਲੋਂ ਢਾਬਿਆਂ ਅਤੇ ਰੈਸਟੋਰੈਂਟਾਂ ਵਿੱਚ ਵੀ ਪਨੀਰ ਦੀ ਗੁਣਵੱਤਾ ਨੂੰ ਲੈ ਕੇ ਜਾਂਚ ਕੀਤੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਟੀਆ ਕੁਆਲਿਟੀ ਅਤੇ ਸਸਤਾ ਪਨੀਰ ਖਰੀਦਣ ਤੋਂ ਬਚਣ।

Read Latest News and Breaking News at Daily Post TV, Browse for more News

Ad
Ad

Punjab District News