ਹੈਲਥ ਕੇਅਰ ਸਕਿੱਲ ਐਕਸੀਲੈਂਸ ਪ੍ਰੋਗਰਾਮ ਸਿਹਤ ਸੰਭਾਲ ਲਈ ਮੀਲ ਪੱਥਰ ਸਾਬਿਤ ਹੋਵੇਗਾ- ਅਮਨ ਅਰੋੜਾ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਅੱਜ ਸਿਹਤ ਸਿੱਖਿਆ, ਸਕਿਲ ਵਿਕਾਸ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਾਰ ਮਹੱਤਵਪੂਰਨ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਗਿਆ, ਜੋ ਯੂਨੀਵਰਸਿਟੀ ਦੇ ਇਤਿਹਾਸ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ । ਇਨ੍ਹਾਂ ਪ੍ਰੋਗਰਾਮਾਂ ਦਾ ਉਦਘਾਟਨ ਪੰਜਾਬ ਦੇ ਨਵੀਂ ਅਤੇ […]
Khushi
By : Published: 09 Jan 2026 21:17:PM
ਹੈਲਥ ਕੇਅਰ ਸਕਿੱਲ ਐਕਸੀਲੈਂਸ ਪ੍ਰੋਗਰਾਮ ਸਿਹਤ ਸੰਭਾਲ ਲਈ ਮੀਲ ਪੱਥਰ ਸਾਬਿਤ ਹੋਵੇਗਾ- ਅਮਨ ਅਰੋੜਾ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਅੱਜ ਸਿਹਤ ਸਿੱਖਿਆ, ਸਕਿਲ ਵਿਕਾਸ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਾਰ ਮਹੱਤਵਪੂਰਨ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਗਿਆ, ਜੋ ਯੂਨੀਵਰਸਿਟੀ ਦੇ ਇਤਿਹਾਸ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ ।

ਇਨ੍ਹਾਂ ਪ੍ਰੋਗਰਾਮਾਂ ਦਾ ਉਦਘਾਟਨ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ,ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਅਤੇ ਰੁਜਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਸੰਖਿਅਕ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਸ੍ਰੀ ਅਨੁਰਾਗ ਕੁੰਡੂ, ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ, ਵਿਧਾਇਕ ਸ੍ਰੀ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਚਾਰ ਪਹਿਲ ਕਦਮੀਆਂ ਵਿੱਚ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਫਰੀਦਕੋਟ ਜੋ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਨਾਲ ਐਮ.ਓ.ਯੂ ਤਹਿਤ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਈ ਫਿਡੈਲਿਟੀ ਸਿਮੂਲੇਸ਼ਨ ਲੈਬ, ਪ੍ਰਧਾਨ ਮੰਤਰੀ ਵਿਕਾਸ ਯੋਜਨਾ ਅਧੀਨ ਉੱਦਮਤਾ ਵਿਕਾਸ ਪ੍ਰੋਗਰਾਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਅਧੀਨ ਹੈਲਥ ਅਤੇ ਡੋਮੇਸਟਿਕ ਵਰਕਰਜ਼ ਅਤੇ ਕੇਅਰ-ਗਿਵਿੰਗ ਸੈਕਟਰ ਆਦਿ ਸ਼ਾਮਲ ਹਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੈਲਥਕੇਅਰ ਖੇਤਰ ਵਿੱਚ ਗੁਣਵੱਤਾ ਅਤੇ ਕੁਸ਼ਲਤਾ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਹੈਲਥ ਕੇਅਰ ਸਕਿੱਲ ਐਕਸੀਲੈਂਸ ਪਹਿਲ ਤਹਿਤ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦਾ ਮਕਸਦ ਨਰਸਿੰਗ, ਪੈਰਾਮੈਡੀਕਲ, ਲੈਬ ਟੈਕਨੋਲੋਜੀ, ਐਮਰਜੈਂਸੀ ਕੇਅਰ ਅਤੇ ਹੋਰ ਸਹਾਇਕ ਸਿਹਤ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਮਰੀਜ਼ਾਂ ਦੀ ਸਿਹਤ ਅਤੇ ਸੇਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਹੈ।

ਉਨ੍ਹਾਂ ਦੱਸਿਆ ਕਿ ਹੈਲਥਕੇਅਰ ਸਕਿਲ ਐਕਸੀਲੈਂਸ ਪ੍ਰੋਗਰਾਮ ਹੇਠ ਹੱਥੀ ਕਿਰਤ ਟ੍ਰੇਨਿੰਗ, ਸਿਮੂਲੇਸ਼ਨ ਲੈਬਜ਼, ਡਿਜ਼ਿਟਲ ਹੈਲਥ ਟੂਲਜ਼ ਅਤੇ ਨਵੀਂ ਟੈਕਨੋਲੋਜੀ ਬਾਰੇ ਵਿਸਥਾਰਪੂਰਕ ਕੋਰਸ ਸ਼ਾਮਲ ਕੀਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਇੱਕ ਹੱਬ ਐਂਡ ਸਪੋਕ ਮਾਡਲ ਰਾਹੀਂ ਲਾਗੂ ਕੀਤਾ ਜਾਵੇਗਾ ਜਿਸ ਵਿੱਚ ਏਮਜ਼ ਬਠਿੰਡਾ ਨੋਡਲ ਸੈਂਟਰ ਵਜੋਂ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਹੱਬ ਵਜੋਂ ਸ਼ਾਮਲ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਵਸਨੀਕਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਹੁਣ ਤੱਕ ਪੰਜਾਬ ਸਰਕਾਰ 61 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad