Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਬਿਕਰਮ ਮਜੀਠੀਆ ਦੀ ਸੁਰੱਖਿਆ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ’ਚ ਅੱਜ ਸੁਣਵਾਈ

Hearing in High Court on Bikram Majithia’s security: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋ ਸਕਦੀ ਹੈ। ਮਜੀਠੀਆ ਨੇ ਆਪਣੀ ਜਾਨ ਨੂੰ ਗੰਭੀਰ ਖ਼ਤਰਾ ਦੱਸਦਿਆਂ ਸੁਰੱਖਿਆ ਵਧਾਉਣ ਅਤੇ ਉਨ੍ਹਾਂ ਦੀ ਥ੍ਰੇਟ ਪਰਸੈਪਸ਼ਨ ਦੀ ਮੁੜ ਸਮੀਖਿਆ ਕਰਨ ਦੀ ਮੰਗ ਕੀਤੀ ਸੀ। ਮਜੀਠੀਆ […]
By : Updated On: 08 Oct 2026 08:08:AM
ਬਿਕਰਮ ਮਜੀਠੀਆ ਦੀ ਸੁਰੱਖਿਆ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ’ਚ ਅੱਜ ਸੁਣਵਾਈ
EDS: THIRD PARTY IMAGE** In this screenshot from @bsmajithia via X on June 25, 2025, SAD leader Bikram Singh Majithia delivers a video message. The Punjab Vigilance Bureau on Wednesday arrested Majithia after conducting raids at 25 locations in the state, including at the residence of the former minister in Amritsar. (@bsmajithia via PTI Photo)(PTI06_25_2025_000131B)

Hearing in High Court on Bikram Majithia’s security: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋ ਸਕਦੀ ਹੈ। ਮਜੀਠੀਆ ਨੇ ਆਪਣੀ ਜਾਨ ਨੂੰ ਗੰਭੀਰ ਖ਼ਤਰਾ ਦੱਸਦਿਆਂ ਸੁਰੱਖਿਆ ਵਧਾਉਣ ਅਤੇ ਉਨ੍ਹਾਂ ਦੀ ਥ੍ਰੇਟ ਪਰਸੈਪਸ਼ਨ ਦੀ ਮੁੜ ਸਮੀਖਿਆ ਕਰਨ ਦੀ ਮੰਗ ਕੀਤੀ ਸੀ।

ਇਸ਼ਤਿਹਾਰ

ਮਜੀਠੀਆ ਨੂੰ ਲੰਬੇ ਸਮੇਂ ਤੱਕ Z+ ਸੁਰੱਖਿਆ ਮਿਲਦੀ ਰਹੀ ਹੈ। ਫਰਵਰੀ 2026 ਵਿੱਚ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਸਬੰਧੀ ਨਵਾਂ ਥ੍ਰੇਟ ਅਸੈਸਮੈਂਟ ਕਰਕੇ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ’ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਉਦੋਂ ਤੱਕ ਮਜੀਠੀਆ ਨੂੰ ਲੋੜੀਂਦੀ ਸੁਰੱਖਿਆ ਜਾਰੀ ਰੱਖਣ ਲਈ ਵੀ ਕਿਹਾ ਸੀ।

ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣੀ ਥ੍ਰੇਟ ਅਸੈਸਮੈਂਟ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਹਾਈਕੋਰਟ ’ਚ ਜਮ੍ਹਾਂ ਕਰਵਾਈ ਸੀ। ਹੁਣ ਪੰਜਾਬ ਸਰਕਾਰ ਵੱਲੋਂ ਇਸ ਰਿਪੋਰਟ ਦਾ ਮੁਲਾਂਕਣ ਕਰਕੇ ਆਪਣਾ ਪੱਖ ਅਦਾਲਤ ਸਾਹਮਣੇ ਰੱਖਿਆ ਜਾਣਾ ਹੈ।

ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਮਜੀਠੀਆ ਦੀ ਮੌਜੂਦਾ ਸੁਰੱਖਿਆ ਵਿਵਸਥਾ ਅਤੇ ਤਾਜ਼ਾ ਥ੍ਰੇਟ ਅਸੈਸਮੈਂਟ ’ਤੇ ਪੰਜਾਬ ਸਰਕਾਰ ਦਾ ਪੱਖ ਸੁਣਿਆ ਜਾ ਸਕਦਾ ਹੈ। ਇਸ ਤੋਂ ਬਾਅਦ ਅਦਾਲਤ ਵੱਲੋਂ ਸੁਰੱਖਿਆ ਸਬੰਧੀ ਅਗਲੇ ਨਿਰਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News