ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਕੰਗਨਾ ਰਨੌਤ ਕੇਸ ਦੀ ਸੁਣਵਾਈ 5 ਨਵੰਬਰ ਤੱਕ ਮੁਲਤਵੀ

ਬਠਿੰਡਾ: ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਨੌਤ ਵਿਰੁੱਧ ਚੱਲ ਰਹੇ ਮਾਣਹਾਨੀ ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿੱਚ 5 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਾਮਲੇ ਦੀ ਸ਼ਿਕਾਇਤਕਰਤਾ 80 ਸਾਲਾ ਮਾਤਾ ਮਹਿੰਦਰ ਕੌਰ ਬਿਮਾਰ ਹੋਣ ਦੇ ਬਾਵਜੂਦ ਵ੍ਹੀਲਚੇਅਰ ’ਤੇ ਅਦਾਲਤ ਪਹੁੰਚੇ। ਦੂਜੇ ਪਾਸੇ, ਕੰਗਨਾ ਰਨੌਤ ਵਰਚੁਅਲ ਮਾਧਿਅਮ ਰਾਹੀਂ ਅਦਾਲਤ ਵਿੱਚ ਪੇਸ਼ ਹੋਈ। ਹਾਲਾਂਕਿ, ਅਦਾਲਤੀ ਸਮਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੰਗਨਾ ਰਨੌਤ ਕੇਸ ਦੀ ਸੁਣਵਾਈ 5 ਨਵੰਬਰ ਤੱਕ ਮੁਲਤਵੀ
  • ਵ੍ਹੀਲਚੇਅਰ ’ਤੇ ਅਦਾਲਤ ਪਹੁੰਚੀ ਮਾਤਾ ਮਹਿੰਦਰ ਕੌਰ
  • ਕੰਗਨਾ ਵਰਚੁਅਲ ਮਾਧਿਅਮ ਰਾਹੀਂ ਹੋਈ ਪੇਸ਼

ਬਠਿੰਡਾ: ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਨੌਤ ਵਿਰੁੱਧ ਚੱਲ ਰਹੇ ਮਾਣਹਾਨੀ ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿੱਚ 5 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਾਮਲੇ ਦੀ ਸ਼ਿਕਾਇਤਕਰਤਾ 80 ਸਾਲਾ ਮਾਤਾ ਮਹਿੰਦਰ ਕੌਰ ਬਿਮਾਰ ਹੋਣ ਦੇ ਬਾਵਜੂਦ ਵ੍ਹੀਲਚੇਅਰ ’ਤੇ ਅਦਾਲਤ ਪਹੁੰਚੇ। ਦੂਜੇ ਪਾਸੇ, ਕੰਗਨਾ ਰਨੌਤ ਵਰਚੁਅਲ ਮਾਧਿਅਮ ਰਾਹੀਂ ਅਦਾਲਤ ਵਿੱਚ ਪੇਸ਼ ਹੋਈ। ਹਾਲਾਂਕਿ, ਅਦਾਲਤੀ ਸਮਾਂ ਖ਼ਤਮ ਹੋਣ ਕਾਰਨ ਉਨ੍ਹਾਂ ਦੀ ਗਵਾਹੀ ਪੂਰੀ ਨਹੀਂ ਹੋ ਸਕੀ।

ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਤਾ ਮਹਿੰਦਰ ਕੌਰ ਨੇ ਕਿਹਾ ਕਿ ਉਹ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਹ 100 ਰੁਪਏ ਲਈ ਧਰਨਿਆਂ ਵਿੱਚ ਨਹੀਂ ਜਾਂਦੇ, ਸਗੋਂ ਆਪਣੀਆਂ ਜ਼ਮੀਨਾਂ ਅਤੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੇ ਹਨ। ਮਾਤਾ ਮਹਿੰਦਰ ਕੌਰ ਨੇ ਦੋਸ਼ ਲਾਇਆ ਕਿ ਕੰਗਨਾ ਰਨੌਤ ਦੀ ਕਥਿਤ ਅਪਮਾਨਜਨਕ ਟਿੱਪਣੀ ਨਾਲ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਅਦਾਲਤ ਤੋਂ ਇਨਸਾਫ਼ ਮਿਲਣ ਦੀ ਉਮੀਦ ਪ੍ਰਗਟਾਈ।

ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅਦਾਲਤ ਦਾ ਸਮਾਂ ਸਮਾਪਤ ਹੋਣ ਕਾਰਨ ਗਵਾਹੀ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ। ਉਨ੍ਹਾਂ ਇਹ ਵੀ ਦੱਸਿਆ ਕਿ ਮਾਤਾ ਮਹਿੰਦਰ ਕੌਰ ਨੂੰ ਸਿਰ ਦਰਦ ਦੀ ਸ਼ਿਕਾਇਤ ਸੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News