Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਅੱਜ ਸੁਣਵਾਈ, 18 ਅਗਸਤ ਨੂੰ SIT ਨੇ ਸੌਂਪੀ ਸੀ ਸੀਲਬੰਦ ਰਿਪੋਰਟ

Punjab News: ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਸੁਣਵਾਈ ਹੋਵੇਗੀ। ਹਾਈਕੋਰਟ ਦੀ ਬੈਂਚ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਤੇ ਜਸਟਿਸ ਦੀਪਕ ਮਨਚੰਦਾ ਸਾਹਮਣੇ ਪਿਛਲੀ ਸੁਣਵਾਈ ਦੌਰਾਨ ਅਮਿਕਸ ਕਿਊਰਾਈ (ਕਿਸੇ ਖਾਸ ਮਾਮਲੇ ਵਿੱਚ ਅਦਾਲਤ ਦਾ ਨਿਰਪੱਖ ਸਲਾਹਕਾਰ।) ਤਨੂ ਬੇਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦਲੀਲਾਂ ਪੇਸ਼ ਕੀਤੀਆਂ ਸਨ। ਸੁਣਵਾਈ ਦੌਰਾਨ ਤਨੂ ਬੇਦੀ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਅੱਜ ਸੁਣਵਾਈ, 18 ਅਗਸਤ ਨੂੰ SIT ਨੇ ਸੌਂਪੀ ਸੀ ਸੀਲਬੰਦ ਰਿਪੋਰਟ

Punjab News: ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਸੁਣਵਾਈ ਹੋਵੇਗੀ। ਹਾਈਕੋਰਟ ਦੀ ਬੈਂਚ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਤੇ ਜਸਟਿਸ ਦੀਪਕ ਮਨਚੰਦਾ ਸਾਹਮਣੇ ਪਿਛਲੀ ਸੁਣਵਾਈ ਦੌਰਾਨ ਅਮਿਕਸ ਕਿਊਰਾਈ (ਕਿਸੇ ਖਾਸ ਮਾਮਲੇ ਵਿੱਚ ਅਦਾਲਤ ਦਾ ਨਿਰਪੱਖ ਸਲਾਹਕਾਰ।) ਤਨੂ ਬੇਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦਲੀਲਾਂ ਪੇਸ਼ ਕੀਤੀਆਂ ਸਨ।

ਸੁਣਵਾਈ ਦੌਰਾਨ ਤਨੂ ਬੇਦੀ ਨੇ ਐਸਆਈਟੀ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਦਾ ਵਿਸ਼ਲੇਸ਼ਣ ਕਰਨ ਲਈ ਕੁੱਝ ਸਮਾਂ ਮੰਗਿਆ ਸੀ। ਕੋਰਟ ਨੇ ਹੁਕਮ ਦਿੱਤੇ ਸਨ ਕਿ 18 ਸਤੰਬਰ ਨੂੰ ਸੁਣਵਾਈ ‘ਚ ਐਸਆਈਟੀ ਪ੍ਰਮੁੱਕ ਪ੍ਰਬੋਧ ਕੁਮਾਰ ਤੇ ਅਮਿਕਸ ਕਿਊਰਾਈ ਤਨੂ ਬੇਦੀ ਨੂੰ ਵੀ ਅਦਾਲਤ ‘ਚ ਖੁਦ ਪੇਸ਼ ਹੋਣਾ ਹੋਵੇਗਾ। 18 ਸਤੰਬਰ ਨੂੰ ਯਾਨੀ ਅੱਜ ਰਿਪੋਰਟ ‘ਤੇ ਵਿਸਤਾਰ ਨਾਲ ਵਿਚਾਰ ਕੀਤਾ ਜਾਵੇਗਾ ਤੇ ਅੱਗੇ ਦੀ ਕਾਰਵਾਈ ਤੈਅ ਹੋਵੇਗੀ।

18 ਅਗਸਤ ਨੂੰ ਐਸਆਈਟੀ ਨੇ ਸਿਲਬੰਦ ਰਿਪੋਰਟ ਸੌਂਪੀ
ਇਸ ਤੋਂ ਪਹਿਲਾਂ 18 ਅਗਸਤ ਨੂੰ ਮਾਮਲੇ ‘ਚ ਐਸਆਈੀ ਨੇ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਵੀ ਰਿਪੋਰਟ ਦੀ ਕਾਪੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਮੁਲਜ਼ਮਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਮਾਮਲੇ ‘ ਕੀ ਕੀਤਾ ਹੈ। ਕੋਰਟ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਦੇ ਪੰਜਾਬ ‘ਚ ਹਾਲਾਤ ਬਣੇ ਹੋਏ ਹਨ, ਉਸ ਨੂੰ ਲੈ ਕੇ ਅਸੀਂ ਚਿੰਤਤ ਹਾਂ।

ਕੋਰਟ ਨੇ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਇੰਟਰਵਿਊ ਤੋਂ ਬਾਅਦ ਪੰਜਾਬ ‘ਚ ਅਪਰਾਧ ‘ਚ ਵਾਧਾ ਹੋਇਆ ਹੈ। ਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ‘ਚ ਪਹਿਲਾਂ ਇਸ ਰਿਪੋਰਟ ਦਾ ਵਿਸ਼ਲੇਸ਼ਣ ਕਰੇਗਾ ਤੇ ਉਸ ਤੋਂ ਬਾਅਦ ਅੱਗੇ ਦਾ ਹੁਕਮ ਜਾਰੀ ਕਰੇਗਾ।

Read Latest News and Breaking News at Daily Post TV, Browse for more News

Ad
Ad

Punjab District News