Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ, ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਕੱਲ੍ਹ ਤੱਕ ਦਾ ਸਮਾਂ

Amritpal Singh Parole Hearin; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਭਲਕੇ ਤੱਕ ਦਾ ਸਮਾਂ ਦਿੰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ। ਹੁਣ ਸ਼ੁੱਕਰਵਾਰ ਨੂੰ ਸਰਕਾਰ ਦਾ ਪੱਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ, ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਕੱਲ੍ਹ ਤੱਕ ਦਾ ਸਮਾਂ

Amritpal Singh Parole Hearin; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਭਲਕੇ ਤੱਕ ਦਾ ਸਮਾਂ ਦਿੰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ। ਹੁਣ ਸ਼ੁੱਕਰਵਾਰ ਨੂੰ ਸਰਕਾਰ ਦਾ ਪੱਖ ਸਾਹਮਣੇ ਆਉਣ ਤੋਂ ਬਾਅਦ ਪਟੀਸ਼ਨ ‘ਤੇ ਬਹਿਸ ਹੋਵੇਗੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ ਹੋ ਗਿਆ ਹੈ। ਪਰਿਵਾਰਕ ਰਸਮਾਂ ਅਨੁਸਾਰ 14 ਨਵੰਬਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ, 15 ਨਵੰਬਰ ਨੂੰ ਅਸਥੀਆਂ ਦਾ ਜਲ ਪ੍ਰਵਾਹ ਅਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਹੋਵੇਗਾ। ਜਦਕਿ 17 ਨਵੰਬਰ ਨੂੰ ਭੋਗ ਅਤੇ ਅੰਤਿਮ ਅਰਦਾਸ ਰੱਖੀ ਗਈ ਹੈ।

ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਵੱਲੋਂ 14 ਤੋਂ 17 ਨਵੰਬਰ ਤੱਕ ਮਾਨਵਤਾ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਕਰਮਵੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸਿਆਸੀ ਨਹੀਂ, ਸਗੋਂ ਪਰਿਵਾਰਕ ਅਤੇ ਮਾਨਵੀ ਆਧਾਰ ਨਾਲ ਜੁੜਿਆ ਹੋਇਆ ਹੈ। ਅਜਿਹੇ ਸਮੇਂ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਹੈ।

ਪੰਜਾਬ ਸਰਕਾਰ ਪਹਿਲਾਂ ਵੀ ਜ਼ਮਾਨਤ ਪਟੀਸ਼ਨ ਦਾ ਕਰ ਚੁੱਕੀ ਹੈ ਵਿਰੋਧ

ਵਕੀਲ ਨੇ ਦੋਸ਼ ਲਾਇਆ ਕਿ ਮਾਤਾ ਚਰਨ ਕੌਰ ਦੀ ਗੰਭੀਰ ਬਿਮਾਰੀ ਦੇ ਬਾਵਜੂਦ ਪੰਜਾਬ ਸਰਕਾਰ ਨੇ ਉਸ ਸਮੇਂ ਵੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਉਸ ਵੇਲੇ ਅਦਾਲਤ ਨੇ 10 ਮਿੰਟ ਦੀ ਵੀਡੀਓ ਕਾਲ ਦੀ ਇਜਾਜ਼ਤ ਦਿੱਤੀ ਸੀ, ਪਰ ਪ੍ਰਸ਼ਾਸਨ ਨੇ ਇਹ ਕਾਲ ਸਮੇਂ ਸਿਰ ਨਹੀਂ ਕਰਵਾਈ।

ਉਨ੍ਹਾਂ ਮੁਤਾਬਕ, 15 ਦਿਨ ਬਾਅਦ ਜਦੋਂ ਮਾਤਾ ਚਰਨ ਕੌਰ ਬੇਹੋਸ਼ੀ ਦੀ ਹਾਲਤ ਵਿੱਚ ਪਹੁੰਚ ਗਏ, ਉਦੋਂ ਵੀਡੀਓ ਕਾਲ ਕਰਵਾਉਣ ਦੀ ਗੱਲ ਕਹੀ ਗਈ। ਵਕੀਲ ਨੇ ਸਪੱਸ਼ਟ ਕੀਤਾ ਕਿ ਜੇਕਰ ਜ਼ਮਾਨਤ ਨਹੀਂ ਮਿਲਦੀ ਤਾਂ ਅੰਤਿਮ ਸੰਸਕਾਰ ਵਿੱਚ ਦੇਰੀ ਕਰਨ ਸਬੰਧੀ ਫ਼ੈਸਲਾ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News