Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਬਕਾਇਆ DA ਮਾਮਲੇ ਦੀ ਹਾਈਕੋਰਟ ’ਚ ਅੱਜ ਮੁੜ ਸੁਣਵਾਈ

Hearing on issue of outstanding DA in Highcourt: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ DA/DR ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੱਜ 6 ਅਕਤੂਬਰ ਨੂੰ ਮੁੜ ਸੁਣਵਾਈ ਹੋਵੇਗੀ। ਅਦਾਲਤ ਵੱਲੋਂ ਤਲਬ ਕੀਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਦੇ ਵੀ ਅੱਜ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ […]
By : Updated On: 06 Oct 2026 08:34:AM
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਬਕਾਇਆ DA ਮਾਮਲੇ ਦੀ ਹਾਈਕੋਰਟ ’ਚ ਅੱਜ ਮੁੜ ਸੁਣਵਾਈ

Hearing on issue of outstanding DA in Highcourt: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ DA/DR ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੱਜ 6 ਅਕਤੂਬਰ ਨੂੰ ਮੁੜ ਸੁਣਵਾਈ ਹੋਵੇਗੀ। ਅਦਾਲਤ ਵੱਲੋਂ ਤਲਬ ਕੀਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਦੇ ਵੀ ਅੱਜ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਹੈ।

ਇਸ਼ਤਿਹਾਰ

ਬੀਤੇ ਦਿਨ 5 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਅਦਾਲਤ ਨੇ ਕਿਹਾ ਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦੇ ਮਾਮਲੇ ਵਿੱਚ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਅਦਾਲਤ ਨੇ ਕਿਹਾ ਕਿ ਸੁਪਰੀਮ ਕੋਰਟ ਜਾਣਾ ਸਰਕਾਰ ਦਾ ਅਧਿਕਾਰ ਹੈ, ਪਰ ਜੇਕਰ ਟਵੀਟ ਕਰਕੇ ਅਦਾਲਤੀ ਫੈਸਲੇ ਨੂੰ ਚੁਣੌਤੀ ਦਿੱਤੀ ਜਾਂਦੀ ਹੈ ਤਾਂ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਆਪਣੇ ਲਈ ਸਖ਼ਤ ਕਾਰਵਾਈ ਦੀ ਸਥਿਤੀ ਪੈਦਾ ਕਰ ਰਹੀ ਹੈ ਅਤੇ ਹੁਣ ਹੋਰ ਲੁਕੋ-ਛਿਪੀ ਨਹੀਂ ਚੱਲ ਸਕਦੀ।

ਦੱਸ ਦੇਈਏ ਕਿ 3 ਅਗਸਤ 2026 ਨੂੰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ IAS, IPS ਅਤੇ IFS ਅਧਿਕਾਰੀਆਂ ਦੇ ਬਰਾਬਰ ਲੰਬਿਤ DA/DR ਦੇਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਬਕਾਇਆ ਰਾਸ਼ੀ ਦਾ ਭੁਗਤਾਨ ਹੋਣ ਤੱਕ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਇਸ਼ਤਿਹਾਰਬਾਜ਼ੀ ਵਰਗੇ ਖਰਚਿਆਂ ’ਤੇ ਰੋਕ ਲਾਈ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News