Banner
Banner

ਤਰਨ ਤਾਰਨ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਭਰਾ ਨੇ ਸਕੀ ਭੈਣ ਦੇ ਸਿਰ ‘ਚ ਕਹੀ ਮਾਰ ਕੀਤਾ ਕਤਲ

Tarn Taran Subhra village murder case; ਤਰਨ ਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸੁਭਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਭਰਾ ਵੱਲੋਂ ਆਪਣੀ ਹੀ ਭੈਣ ਦਾ ਕਤਲ ਕਰ ਦਿੱਤਾ ਗਿਆ, ਜਦਕਿ ਪਰਿਵਾਰ ਦੇ ਪਾਲਤੂ ਜਾਨਵਰਾਂ ਨੂੰ ਵੀ ਮਾਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਰਸਾਲ ਸਿੰਘ […]
Jaspreet Singh
By : Updated On: 21 May 2026 18:12:PM
ਤਰਨ ਤਾਰਨ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਭਰਾ ਨੇ ਸਕੀ ਭੈਣ ਦੇ ਸਿਰ ‘ਚ ਕਹੀ ਮਾਰ ਕੀਤਾ ਕਤਲ

Tarn Taran Subhra village murder case; ਤਰਨ ਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸੁਭਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਭਰਾ ਵੱਲੋਂ ਆਪਣੀ ਹੀ ਭੈਣ ਦਾ ਕਤਲ ਕਰ ਦਿੱਤਾ ਗਿਆ, ਜਦਕਿ ਪਰਿਵਾਰ ਦੇ ਪਾਲਤੂ ਜਾਨਵਰਾਂ ਨੂੰ ਵੀ ਮਾਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਰਸਾਲ ਸਿੰਘ ਪੁੱਤਰ ਮੁਖਤਿਆਰ ਸਿੰਘ, ਜਿਸ ਦੀ ਮਾਨਸਿਕ ਹਾਲਤ ਠੀਕ ਨਹੀਂ ਦੱਸੀ ਜਾ ਰਹੀ, ਨੇ ਪਹਿਲਾਂ ਘਰ ਵਿੱਚ ਝਗੜਾ ਕੀਤਾ। ਇਸ ਤੋਂ ਬਾਅਦ ਉਸਨੇ ਘਰ ਵਿੱਚ ਰੱਖੇ ਇੱਕ ਬੱਕਰੇ ਅਤੇ ਇੱਕ ਕੁੱਤੇ ਨੂੰ ਮਾਰ ਦਿੱਤਾ।

ਇਸ ਤੋਂ ਬਾਅਦ ਉਸਨੇ ਆਪਣੀ ਭੈਣ ਸਨਦੀਪ ਕੌਰ, ਜੋ ਉਸਦੇ ਘਰ ਆਈ ਹੋਈ ਸੀ, ਦੇ ਸਿਰ ’ਤੇ ਕਈ ਵਾਰ ਹਮਲਾ ਕਰ ਕੇ ਉਸਦੀ ਹੱਤਿਆ ਕਰ ਦਿੱਤੀ। ਹਮਲੇ ਦੌਰਾਨ ਉਸਨੇ ਆਪਣੀ ਮਾਂ ਨੂੰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ।

ਮ੍ਰਿਤਕ ਦੇ ਪਿਤਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਹ ਘਰ ਤੋਂ ਬਾਹਰ ਸਨ ਅਤੇ ਉਨ੍ਹਾਂ ਨੂੰ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਸੀ। ਜਦ ਉਹ ਵਾਪਸ ਆਏ ਤਾਂ ਉਨ੍ਹਾਂ ਦੀ ਧੀ ਮ੍ਰਿਤ ਪਈ ਸੀ ਅਤੇ ਪਤਨੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।

ਉੱਧਰ ਮ੍ਰਿਤਕ ਦੇ ਪਤੀ ਨੇ ਵੀ ਦੋਸ਼ ਲਗਾਇਆ ਕਿ ਉਸਦੇ ਸਾਲੇ ਵੱਲੋਂ ਹੀ ਇਹ ਘਟਨਾ ਅੰਜਾਮ ਦਿੱਤੀ ਗਈ। ਦੂਜੇ ਪਾਸੇ ਪਰਿਵਾਰ ਵੱਲੋਂ ਪੁਲਿਸ ਕਾਰਵਾਈ ਨਾ ਕਰਵਾਉਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad