Punjab Weather Update: ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ, ਜਿਸਦਾ ਮੌਸਮ ‘ਤੇ ਅਸਰ ਪਵੇਗਾ।
Heatwave Red Alert in Punjab: ਦੇਸ਼ ਦਾ ਉਤਰੀ ਖੇਤਰ ਇਸ ਸਮੇਂ ਤੰਦੂਰ ਵਾਂਗ ਭੱਖ ਰਿਹਾ ਹੈ। ਗਰਮੀ ਕਰਕੇ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਇਸ ਸਮੇਂ ਪੰਜਾਬ ‘ਚ ਵੀ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਅਜੇ ਵੀ ਇਸ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ, ਕਿਉਂਕਿ ਅਗਲੇ ਦੋ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ। ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ, ਜਿਸਦਾ ਮੌਸਮ ‘ਤੇ ਅਸਰ ਪਵੇਗਾ।
ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.1 ਡਿਗਰੀ ਘੱਟ ਗਿਆ ਹੈ। ਇਸ ਦੇ ਬਾਵਜੂਦ, ਇਹ ਆਮ ਨਾਲੋਂ 4.9 ਡਿਗਰੀ ਵੱਧ ਹੈ। ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਰਿਹਾ ਹੈ, ਜਿੱਥੇ ਤਾਪਮਾਨ 46.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਬਿਜਲੀ ਦੀ ਮੰਗ 16300 ਮੈਗਾਵਾਟ ਦਰਜ ਕੀਤੀ ਗਈ।
ਜਦੋਂ ਕਿ ਬੁੱਧਵਾਰ ਨੂੰ ਇਹ 16 ਹਜ਼ਾਰ 836 ਮੈਗਾਵਾਟ ਸੀ। ਜੋ ਕਿ ਇੱਕ ਰਿਕਾਰਡ ਹੈ। ਕਈ ਇਲਾਕਿਆਂ ਵਿੱਚ ਲੋਕ ਬਿਜਲੀ ਕੱਟਾਂ ਦਾ ਵੀ ਸਾਹਮਣਾ ਕਰਨਾ ਪਿਆ। ਹਾਲਾਂਕਿ, ਵਿਭਾਗ ਦਾ ਦਾਅਵਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਦੀ ਸਮਰੱਥਾ ਹੈ। ਨਾਲ ਹੀ, ਸਰਕਾਰ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਚੰਡੀਗੜ੍ਹ ਵਿੱਚ 41.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਅੱਠ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ
ਅੱਜ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਸੂਬੇ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਅਨੁਸਾਰ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਮਾਨਸਾ ਅਤੇ ਫਿਰੋਜ਼ਪੁਰ ਵਿੱਚ ਹੀਟਵੇਵ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਰਾਤ ਨੂੰ ਵੀ ਤਾਪਮਾਨ ਹਾਈ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ ‘ਤੇ ਹੀਟਵੇਵ ਅਤੇ ਰਾਤ ਨੂੰ ਬਹੁਤ ਜ਼ਿਆਦਾ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੈ।
ਮੌਸਮ ਵਿਭਾਗ ਅਨੁਸਾਰ 14 ਅਤੇ 15 ਜੂਨ ਨੂੰ ਕੁਝ ਥਾਵਾਂ ‘ਤੇ ਹੀਟਵੇਵ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 18 ਤਰੀਕ ਤੱਕ, ਵੱਖ-ਵੱਖ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।