ਪੰਜਾਬ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ, 12 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ
Heavy rain forecast in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਉੱਤਰੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ 12 ਜ਼ਿਲ੍ਹਿਆਂ ਲਈ ਔਰੇਂਜ (Orange) ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ, ਕੁਝ ਥਾਵਾਂ ‘ਤੇ 12 ਸੈਂਟੀਮੀਟਰ ਤੋਂ ਵੱਧ ਮੀਂਹ ਪੈ ਸਕਦਾ ਹੈ। ਔਰੇਂਜ ਚੇਤਾਵਨੀ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਜਲਭਰਾਅ, ਆਵਾਜਾਈ ਪ੍ਰਭਾਵਿਤ ਹੋਣ ਅਤੇ ਦਰਿਆਵਾਂ-ਨਾਲਿਆਂ ਦੇ ਜਲ ਪੱਧਰ ਵਿੱਚ ਵਾਧੇ ਦੀ ਸੰਭਾਵਨਾ ਵੀ ਜਤਾਈ ਗਈ ਹੈ।