IPL 2025: 22 ਮਾਰਚ ਤੋਂ ਚੱਲ ਰਹੀ ਇੰਡੀਅਨ ਪ੍ਰੀਮੀਅਰ ਲੀਗ (IPL) ਹੁਣ ਆਪਣੇ ਆਖਰੀ ਪੜਾਅ ਵਿੱਚ ਹੈ। ਹੁਣ ਲੀਗ ਪੜਾਅ ਦਾ ਸਿਰਫ਼ ਇੱਕ ਮੈਚ ਬਾਕੀ ਹੈ, ਜੋ 27 ਮਈ ਨੂੰ ਲਖਨਊ ਸੁਪਰ ਜਾਇੰਟਸ (LSG) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (RCB) ਵਿਚਕਾਰ ਖੇਡਿਆ ਜਾਵੇਗਾ। 28 ਮਈ ਨੂੰ ਕੋਈ ਮੈਚ ਨਹੀਂ ਹੈ। 29 ਮਈ ਤੋਂ ਪਲੇਆਫ ਮੈਚ ਹੋਣਗੇ।
ਚੰਡੀਗੜ੍ਹ ਨੇੜੇ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੂੰ ਕੁਆਲੀਫਾਇਰ-1 ਅਤੇ ਐਲੀਮੀਨੇਟਰ ਮੈਚਾਂ ਲਈ ਚੁਣਿਆ ਗਿਆ ਹੈ, ਜਿੱਥੇ 28 ਮਈ ਅਤੇ 29 ਮਈ ਨੂੰ ਮੈਚ ਹੋਣਗੇ। ਪਰ, ਇਨ੍ਹਾਂ ਦੋਵਾਂ ਮੈਚਾਂ ‘ਤੇ ਮੀਂਹ ਦਾ ਖ਼ਤਰਾ ਹੈ।
ਚੰਡੀਗੜ੍ਹ ਵਿੱਚ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਭਵਿੱਖਬਾਣੀ ਕੀਤੀ ਹੈ ਕਿ 29 ਅਤੇ 30 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਮੌਸਮ ਦਾ ਇਹ ਪ੍ਰਭਾਵ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਦੇਖਣ ਨੂੰ ਮਿਲੇਗਾ।
ਦੂਜੇ ਪਾਸੇ, ਮੌਸਮ ਵਿਭਾਗ ਦੀ ਇਸ ਚੇਤਾਵਨੀ ‘ਤੇ, ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦਾ ਕਹਿਣਾ ਹੈ ਕਿ ਉਹ ਦੋਵੇਂ ਮੈਚਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਉਹ ਦੋਵੇਂ ਦਿਨ ਮੀਂਹ ਕਿਵੇਂ ਪੈਂਦਾ ਹੈ, ਇਸ ‘ਤੇ ਨਜ਼ਰ ਰੱਖਣਗੇ।