Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਭਾਰੀ ਮੀਂਹ ਨਾਲ ਸ੍ਰੀ ਆਨੰਦਪੁਰ ਸਾਹਿਬ ਤੇ ਰੂਪਨਗਰ ਜਲ-ਥਲ, ਬੈਂਸ ਨੇ ਕਿਹਾ-ਘਬਰਾਉਣ ਦੀ ਲੋੜ ਨਹੀਂ

Heavy rain in Sri Anandpur Sahib and Rupnagar: ਸ੍ਰੀ ਆਨੰਦਪੁਰ ਸਾਹਿਬ/ਰੂਪਨਗਰ: ਬੀਤੀ ਰਾਤ ਤੋਂ ਪੈ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਰੂਪਨਗਰ ਜ਼ਿਲ੍ਹੇ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹਾਲਾਤ ਕਾਫ਼ੀ ਪ੍ਰਭਾਵਿਤ ਹੋਏ ਹਨ। ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਮੁੱਖ ਬਾਜ਼ਾਰਾਂ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ […]
By : Updated On: 19 Aug 2026 12:59:PM
ਭਾਰੀ ਮੀਂਹ ਨਾਲ ਸ੍ਰੀ ਆਨੰਦਪੁਰ ਸਾਹਿਬ ਤੇ ਰੂਪਨਗਰ ਜਲ-ਥਲ, ਬੈਂਸ ਨੇ ਕਿਹਾ-ਘਬਰਾਉਣ ਦੀ ਲੋੜ ਨਹੀਂ

Heavy rain in Sri Anandpur Sahib and Rupnagar: ਸ੍ਰੀ ਆਨੰਦਪੁਰ ਸਾਹਿਬ/ਰੂਪਨਗਰ: ਬੀਤੀ ਰਾਤ ਤੋਂ ਪੈ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਰੂਪਨਗਰ ਜ਼ਿਲ੍ਹੇ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹਾਲਾਤ ਕਾਫ਼ੀ ਪ੍ਰਭਾਵਿਤ ਹੋਏ ਹਨ। ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਮੁੱਖ ਬਾਜ਼ਾਰਾਂ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜਲੇ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਪਾਣੀ ਭਰ ਗਿਆ ਹੈ। ਸ਼ਿਵਾਲਿਕ ਪਹਾੜੀਆਂ ਤੋਂ ਆ ਰਹੇ ਤੇਜ਼ ਪਾਣੀ ਕਾਰਨ ਖੱਡਾਂ, ਚੋਅ ਅਤੇ ਨਹਿਰਾਂ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ।

ਇਸ਼ਤਿਹਾਰ

ਹਰਜੋਤ ਬੈਂਸ ਨੇ ਕਿਹਾ—ਘਬਰਾਉਣ ਦੀ ਲੋੜ ਨਹੀਂ
ਹਾਲਾਤ ਦੇ ਮੱਦੇਨਜ਼ਰ ਹਲਕਾ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਘਬਰਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਖੱਡਾਂ, ਨਹਿਰਾਂ, ਚੋਆਂ ਅਤੇ ਦਰਿਆਵਾਂ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਬੈਂਸ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਅਤੇ ਰਾਹਤ ਟੀਮਾਂ 24 ਘੰਟੇ ਲੋਕਾਂ ਦੀ ਸੇਵਾ ਲਈ ਤਿਆਰ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਰਹਿਣ ਅਤੇ ਪਾਣੀ ਦੇ ਤੇਜ਼ ਵਹਾਅ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News