Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਗੁਰੂਗ੍ਰਾਮ ‘ਚ ਭਾਰੀ ਮੀਂਹ: ਦਫ਼ਤਰਾਂ ਤੇ ਸਕੂਲਾਂ ਲਈ ਵਰਕ ਫਰੌਮ ਹੋਮ ਦੀ ਐਡਵਾਈਜ਼ਰੀ ਜਾਰੀ

Heavy rains in Gurugram: ਗੁਰੂਗ੍ਰਾਮ: ਭਾਰੀ ਮੀਂਹ ਤੋਂ ਬਾਅਦ ਗੁਰੂਗ੍ਰਾਮ ਵਿੱਚ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਥਿਤੀ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਮੰਗਲਵਾਰ ਨੂੰ ਸਾਰੇ ਕਾਰਪੋਰੇਟ ਦਫ਼ਤਰਾਂ, ਸਰਕਾਰੀ ਵਿਭਾਗਾਂ ਅਤੇ ਨਿੱਜੀ ਸਕੂਲਾਂ ਨੂੰ ਵਰਕ ਫਰੌਮ ਹੋਮ (WFH) ਅਤੇ ਆਨਲਾਈਨ ਕਲਾਸਾਂ ਕਰਵਾਉਣ ਦੇ ਨਿਰਦੇਸ਼ […]
By : Updated On: 25 Aug 2026 11:56:AM
ਗੁਰੂਗ੍ਰਾਮ ‘ਚ ਭਾਰੀ ਮੀਂਹ: ਦਫ਼ਤਰਾਂ ਤੇ ਸਕੂਲਾਂ ਲਈ ਵਰਕ ਫਰੌਮ ਹੋਮ ਦੀ ਐਡਵਾਈਜ਼ਰੀ ਜਾਰੀ

Heavy rains in Gurugram: ਗੁਰੂਗ੍ਰਾਮ: ਭਾਰੀ ਮੀਂਹ ਤੋਂ ਬਾਅਦ ਗੁਰੂਗ੍ਰਾਮ ਵਿੱਚ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਥਿਤੀ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਮੰਗਲਵਾਰ ਨੂੰ ਸਾਰੇ ਕਾਰਪੋਰੇਟ ਦਫ਼ਤਰਾਂ, ਸਰਕਾਰੀ ਵਿਭਾਗਾਂ ਅਤੇ ਨਿੱਜੀ ਸਕੂਲਾਂ ਨੂੰ ਵਰਕ ਫਰੌਮ ਹੋਮ (WFH) ਅਤੇ ਆਨਲਾਈਨ ਕਲਾਸਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਸੜਕਾਂ ‘ਤੇ ਗੈਰ-ਜ਼ਰੂਰੀ ਵਾਹਨਾਂ ਦੀ ਆਵਾਜਾਈ ਘੱਟ ਹੋਣ ਨਾਲ ਜਲਭਰਾਅ ਵਾਲੇ ਇਲਾਕਿਆਂ ਵਿੱਚ ਰਾਹਤ ਅਤੇ ਸਫਾਈ ਦੇ ਕੰਮ ਨੂੰ ਤੇਜ਼ੀ ਨਾਲ ਕੀਤਾ ਜਾ ਸਕੇਗਾ। ਇਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲੇਗੀ।

ਇਸ਼ਤਿਹਾਰ

ਦਿੱਲੀ ਦੇ ਕਈ ਇਲਾਕੇ ਵੀ ਪਾਣੀ ਵਿੱਚ ਡੁੱਬੇ
ਉੱਧਰ, ਸੋਮਵਾਰ ਨੂੰ ਹੋਈ ਭਾਰੀ ਬਾਰਿਸ਼ ਤੋਂ ਬਾਅਦ ਮੰਗਲਵਾਰ ਨੂੰ ਵੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਜਲਭਰਾਅ ਦੀ ਸਮੱਸਿਆ ਬਣੀ ਰਹੀ। ਲੁਟਿਅਨਜ਼ ਦਿੱਲੀ, ਮਥੁਰਾ ਰੋਡ, ਕਨਾਟ ਪਲੇਸ, ਭੈਰੋਂ ਮਾਰਗ, ITO, ਸਦਰ ਬਾਜ਼ਾਰ, ਸੰਗਮ ਵਿਹਾਰ, ਜਨਕਪੁਰੀ ਅਤੇ ਜ਼ਖੀਰਾ ਅੰਡਰਪਾਸ ਸਮੇਤ ਕਈ ਮਹੱਤਵਪੂਰਨ ਸੜਕਾਂ ‘ਤੇ ਪਾਣੀ ਭਰ ਗਿਆ। ਜਲਭਰਾਅ ਕਾਰਨ ਸਰਾਏ ਕਾਲੇ ਖਾਂ, ਦਵਾਰਕਾ ਐਕਸਪ੍ਰੈੱਸਵੇਅ ਅਤੇ ਕੇਂਦਰੀ ਦਿੱਲੀ ਦੀਆਂ ਕਈ ਮੁੱਖ ਸੜਕਾਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਜਨਕਪੁਰੀ ‘ਚ 67 ਮਿਮੀ ਮੀਂਹ
ਮੌਸਮ ਦੇ ਅੰਕੜਿਆਂ ਮੁਤਾਬਕ ਸੋਮਵਾਰ ਦੁਪਹਿਰ ਤੱਕ ਜਨਕਪੁਰੀ ਵਿੱਚ 67 ਮਿਮੀ, ਛਤਰਪੁਰ ਵਿੱਚ 57 ਮਿਮੀ ਅਤੇ ਪੀਤਮਪੁਰਾ ਵਿੱਚ 35 ਮਿਮੀ ਮੀਂਹ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਦੇ ਕਈ ਹਿੱਸਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਤੇਜ਼ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ। ਇਸ ਦੇ ਨਾਲ ਹੀ ਗਰਜ-ਚਮਕ ਅਤੇ ਭਾਰੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News