Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹਾਈ ਕੋਰਟ ਨੇ ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ‘ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਨਾਭਾ ਜੇਲ੍ਹ ‘ਚ ਗੰਭੀਰ ਖ਼ਤਰੇ ਦੀ ਸੰਭਾਵਨਾ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਸੰਬੰਧਤ ਆਈ.ਜੀ. ਅਤੇ ਨਾਭਾ ਜੇਲ੍ਹ ਸੁਪਰਡੈਂਟ ਤੋਂ ਜ਼ਰੂਰੀ ਨਿਰਦੇਸ਼ ਹਾਸਲ ਕਰਨ ਅਤੇ ਮੰਗਲਵਾਰ ਸਵੇਰੇ ਅਦਾਲਤ ਨੂੰ ਸੂਚਿਤ ਕਰਨ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਾਈ ਕੋਰਟ ਨੇ ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ‘ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਨਾਭਾ ਜੇਲ੍ਹ ‘ਚ ਗੰਭੀਰ ਖ਼ਤਰੇ ਦੀ ਸੰਭਾਵਨਾ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਸੰਬੰਧਤ ਆਈ.ਜੀ. ਅਤੇ ਨਾਭਾ ਜੇਲ੍ਹ ਸੁਪਰਡੈਂਟ ਤੋਂ ਜ਼ਰੂਰੀ ਨਿਰਦੇਸ਼ ਹਾਸਲ ਕਰਨ ਅਤੇ ਮੰਗਲਵਾਰ ਸਵੇਰੇ ਅਦਾਲਤ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਇਹ ਮੁੱਦਾ ਸੰਵੇਦਨਸ਼ੀਲ ਹੈ ਅਤੇ ਕੱਲ੍ਹ ਜ਼ਰੂਰੀ ਸੂਚੀ ਤੋਂ ਬਾਅਦ ਸਭਤੋਂ ਪਹਿਲਾਂ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ। ਮਜੀਠੀਆ ਦੇ ਵਕੀਲ ਨੇ ਏ.ਡੀ.ਜੀ.ਪੀ. ਇੰਟੈਲੀਜੈਂਸ ਦੇ ਇਕ ਤਾਜ਼ਾ ਪੱਤਰ ਦਾ ਹਵਾਲਾ ਦਿੱਤਾ, ਜਿਸ ‘ਚ ਖੁਲਾਸਾ ਹੋਇਆ ਹੈ ਕਿ ਮਜੀਠੀਆ ਨੂੰ ਜੇਲ੍ਹ ਅੰਦਰ ਵੀ ਇਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤੋਂ ਖ਼ਤਰਾ ਹੈ।

ਅਦਾਲਤ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਨਿਰਦੇਸ਼ ਦਿੱਤਾ ਕਿ ਉਹ ਤੁਰੰਤ ਸਬੰਧਤ ਆਈ.ਜੀ. ਅਤੇ ਨਾਭਾ ਜੇਲ੍ਹ ਪ੍ਰਸ਼ਾਸਨ ਤੋਂ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਅਤੇ ਇਸ ਨੂੰ ਅਦਾਲਤ ਸਾਹਮਣੇ ਪੇਸ਼ ਕਰਨ, ਜਿਸ ਵਿਚ ਮੌਜੂਦਾ ਸੁਰੱਖਿਆ ਪ੍ਰੋਟੋਕੋਲ, ਧਮਕੀ ਮੁਲਾਂਕਣ ਅਤੇ ਜ਼ਰੂਰੀ ਸਾਵਧਾਨੀ ਉਪਾਵਾਂ ਦੇ ਵੇਰਵੇ ਸ਼ਾਮਿਲ ਹਨ।

Read Latest News and Breaking News at Daily Post TV, Browse for more News

Ad
Ad

Punjab District News