Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

SGPC ਚੋਣਾਂ ’ਤੇ ਹਾਈਕੋਰਟ ਸਖ਼ਤ, ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਕੇਂਦਰ ਤੋਂ ਮੰਗਿਆ ਜਵਾਬ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਆਮ ਚੋਣਾਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਅਦਾਲਤ ਨੇ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਸਬੰਧਤ ਧਿਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਆਖਰੀ ਮੌਕਾ ਦਿੱਤਾ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਕਮਿਸ਼ਨਰ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਚੋਣਾਂ ’ਤੇ ਹਾਈਕੋਰਟ ਸਖ਼ਤ, ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਕੇਂਦਰ ਤੋਂ ਮੰਗਿਆ ਜਵਾਬ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਆਮ ਚੋਣਾਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਅਦਾਲਤ ਨੇ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਸਬੰਧਤ ਧਿਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਆਖਰੀ ਮੌਕਾ ਦਿੱਤਾ ਹੈ।

ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਸਥਿਤੀ ਬਾਰੇ ਜਵਾਬ ਦਿੱਤਾ ਜਾਵੇ, ਤਾਂ ਜੋ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ। ਹੁਣ ਅਗਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਦਿੱਤੇ ਜਾਣ ਵਾਲੇ ਜਵਾਬ ’ਤੇ ਨਜ਼ਰ ਰਹੇਗੀ।

ਜ਼ਿਕਰਯੋਗ ਹੈ ਕਿ SGPC ਦੀਆਂ ਆਮ ਚੋਣਾਂ ਲੰਬੇ ਸਮੇਂ ਤੋਂ ਲਟਕੀਆਂ ਹੋਈਆਂ ਹਨ। ਆਖਰੀ ਵਾਰ ਸਾਲ 2011 ਵਿੱਚ ਇਹ ਚੋਣਾਂ ਕਰਵਾਈਆਂ ਗਈਆਂ ਸਨ। ਨਵੇਂ ਚੀਫ਼ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਚੋਣ ਪ੍ਰਕਿਰਿਆ ਅੱਗੇ ਵਧਾਉਣ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਮਾਮਲੇ ਸਬੰਧੀ ਹਾਈਕੋਰਟ ਵਿੱਚ ਦਾਇਰ ਪਟੀਸ਼ਨਾਂ ਰਾਹੀਂ ਨਵੀਆਂ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਇਸ ਕਾਰਨ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਕਾਰਵਾਈ ਰੁਕੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News