Banner
Banner

MLA ਮਨਜਿੰਦਰ ਸਿੰਘ ਲਾਲਪੁਰਾ ਬਾਰੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਤਰਨਤਾਰਨ ਜ਼ਿਮਨੀ ਚੋਣ ਅਜੇ ਨਿਬੜੀ ਨਹੀਂ ਹੈ ਕਿ ਪੰਜਾਬ ‘ਚ ਇੱਕ ਹੋਰ ਜ਼ਿਮਨੀ ਚੋਣ ਦੇ ਆਸਾਰ ਬਣਦੇ ਵਿਖਾਈ ਦੇ ਰਿਹਾ ਹੈ। ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਦੇ ਹਲਕੇ ਖਡੂਰ ਸਾਹਿਬ (Khadoor Sahib Assembly) ਤੋਂ ਮੁੜ ਉਪ ਚੋਣ ਦੀਆਂ ਕਿਆਸਰਾਈਆਂ ਹਨ। ਦੱਸ ਦਈਏ ਕਿ ਵਿਧਾਇਕ ਨੂੰ ਤਰਨਤਾਰਨ ਅਦਾਲਤ ਵੱਲੋਂ 4 […]
Amritpal Singh
By : Updated On: 28 Oct 2025 12:56:PM
MLA ਮਨਜਿੰਦਰ ਸਿੰਘ ਲਾਲਪੁਰਾ ਬਾਰੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਤਰਨਤਾਰਨ ਜ਼ਿਮਨੀ ਚੋਣ ਅਜੇ ਨਿਬੜੀ ਨਹੀਂ ਹੈ ਕਿ ਪੰਜਾਬ ‘ਚ ਇੱਕ ਹੋਰ ਜ਼ਿਮਨੀ ਚੋਣ ਦੇ ਆਸਾਰ ਬਣਦੇ ਵਿਖਾਈ ਦੇ ਰਿਹਾ ਹੈ। ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਦੇ ਹਲਕੇ ਖਡੂਰ ਸਾਹਿਬ (Khadoor Sahib Assembly) ਤੋਂ ਮੁੜ ਉਪ ਚੋਣ ਦੀਆਂ ਕਿਆਸਰਾਈਆਂ ਹਨ। ਦੱਸ ਦਈਏ ਕਿ ਵਿਧਾਇਕ ਨੂੰ ਤਰਨਤਾਰਨ ਅਦਾਲਤ ਵੱਲੋਂ 4 ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਿਸ ਦੀ ਯਾਨੀ ਅੱਜ 28 ਅਕਤੂਬਰ ਨੂੰ ਮੰਗਲਵਾਰ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਮਲੇ ‘ਤੇ ਸੁਣਵਾਈ ਹੋਈ, ਹਾਈ ਕੋਰਟ ਨੇ ਲਾਲਪੁਰਾ ਨੂੰ ਕੋਈ ਰਾਹਤ ਨਹੀਂ ਦਿੱਤੀ।

ਪਿਛਲੀ ਸੁਣਵਾਈ ਦੌਰਾਨ, ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀ ਸਜ਼ਾ ‘ਤੇ ਰੋਕ ਨਹੀਂ ਲਗਾਈ ਗਈ, ਤਾਂ ਉਹ ਵਿਧਾਨ ਸਭਾ ਵਿੱਚ ਆਪਣੀ ਮੈਂਬਰਸ਼ਿਪ ਗੁਆ ਸਕਦੇ ਹਨ।

ਹਾਈ ਕੋਰਟ ਨੇ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਰਿਕਾਰਡ ਤਲਬ ਕੀਤੇ। ਤਰਨਤਾਰਨ ਦੀ ਅਦਾਲਤ ਨੇ 12 ਸਾਲ ਪੁਰਾਣੇ ਮਾਮਲੇ ਦੀ ਸੁਣਵਾਈ ਕੀਤੀ ਸੀ ਅਤੇ ਲਾਲਪੁਰਾ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

Read Latest News and Breaking News at Daily Post TV, Browse for more News

Ad
Ad