Journalism Of Hope
BREAKING NEWS
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਰਿਸ਼ਵਤ ਮਾਮਲੇ ਦੀ FIR ਰੱਦ ਕਰਨ ਦੀ ਪਟੀਸ਼ਨ ਖਾਰਜ....ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ‘ਤੇ ਵਧਿਆ ਵਿਵਾਦ, ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਤੋਂ ਮੰਗੀ ਰਿਪੋਰਟ....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਰਿਸ਼ਵਤ ਮਾਮਲੇ ਦੀ FIR ਰੱਦ ਕਰਨ ਦੀ ਪਟੀਸ਼ਨ ਖਾਰਜ......ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਕਿਸੇ ਅੱਤਵਾਦੀ ਮਾਡਿਊਲ ਨਾਲ ਨਹੀਂ ਸੀ ਕੋਈ ਸਬੰਧ- ਪੰਜਾਬ ਪੁਲਿਸ ਦਾ ਵੱਡਾ ਦਾਅਵਾ.......ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਈ ਦਿਨਾਂ ਬਾਅਦ ਜੰਗਲ ’ਚੋਂ ਮਿਲੀ ਲਾਸ਼.......ਕੈਨੇਡਾ ’ਚ 1000 ਤੋਂ ਵੱਧ ਵਿਦਿਆਰਥੀਆਂ ਦਾ ਸੜਕਾਂ ‘ਤੇ ਪ੍ਰਦਰਸ਼ਨ, PGWP ਰੱਦ ਹੋਣ ’ਤੇ ਕਸੂਤੇ ਫਸੇ ਪੰਜਾਬੀ ਵਿਦਿਆਰਥੀ.....

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਰਿਸ਼ਵਤ ਮਾਮਲੇ ਦੀ FIR ਰੱਦ ਕਰਨ ਦੀ ਪਟੀਸ਼ਨ ਖਾਰਜ

Sunder Sham Arora Corruption Case; ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਰਿਸ਼ਵਤ ਮਾਮਲੇ ਵਿੱਚ ਦਰਜ ਐਫਆਈਆਰ ਅਤੇ ਟ੍ਰਾਇਲ ਕੋਰਟ ਦੀ ਕਾਰਵਾਈ ਰੱਦ ਕਰਨ ਦੀ ਮੰਗ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ […]
Jaspreet Singh
By : Updated On: 07 Aug 2026 21:31:PM
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਰਿਸ਼ਵਤ ਮਾਮਲੇ ਦੀ FIR ਰੱਦ ਕਰਨ ਦੀ ਪਟੀਸ਼ਨ ਖਾਰਜ

Sunder Sham Arora Corruption Case; ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਰਿਸ਼ਵਤ ਮਾਮਲੇ ਵਿੱਚ ਦਰਜ ਐਫਆਈਆਰ ਅਤੇ ਟ੍ਰਾਇਲ ਕੋਰਟ ਦੀ ਕਾਰਵਾਈ ਰੱਦ ਕਰਨ ਦੀ ਮੰਗ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਇਸ਼ਤਿਹਾਰ

ਅਦਾਲਤ ਨੇ ਕਿਹਾ ਕਿ ਪਟੀਸ਼ਨ ਵਿੱਚ ਕੋਈ ਮੈਰਿਟ ਨਹੀਂ ਹੈ ਅਤੇ ਇਹ ਬੇਬੁਨਿਆਦ ਹੈ। ਹੁਣ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਟ੍ਰਾਇਲ ਕੋਰਟ ਵਿੱਚ ਮਾਮਲੇ ਦੀ ਕਾਰਵਾਈ ਜਾਰੀ ਰਹੇਗੀ।

50 ਲੱਖ ਰੁਪਏ ਰਿਸ਼ਵਤ ਦਿੰਦੇ ਹੋਏ ਹੋਏ ਸਨ ਗ੍ਰਿਫ਼ਤਾਰ

ਮਾਮਲੇ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਦੇ ਏਆਈਜੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।

ਦੋਸ਼ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਆਪਣਾ ਨਾਮ ਹਟਵਾਉਣ ਲਈ ਉਨ੍ਹਾਂ ਨੇ ਏਆਈਜੀ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ। ਪਹਿਲੀ ਕਿਸ਼ਤ ਦੇਣ ਦੌਰਾਨ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਸੀ।

ਹੋਸ਼ਿਆਰਪੁਰ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਰਹੇ ਅਰੋੜਾ

ਸੁੰਦਰ ਸ਼ਾਮ ਅਰੋੜਾ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਹੋਸ਼ਿਆਰਪੁਰ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਰਹੇ ਹਨ। ਸਾਲ 2017 ਵਿੱਚ ਉਹ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਬਣੇ ਸਨ।

2022 ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਦਾਮਨ ਫੜਿਆ, ਪਰ 2024 ਵਿੱਚ ਮੁੜ ਕਾਂਗਰਸ ਵਿੱਚ ਵਾਪਸੀ ਕੀਤੀ। ਇਸ ਤੋਂ ਬਾਅਦ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਨਵਰੀ 2026 ਵਿੱਚ ਆਮਦਨ ਕਰ ਵਿਭਾਗ ਨੇ ਵੀ ਉਨ੍ਹਾਂ ਦੇ ਹੋਸ਼ਿਆਰਪੁਰ ਸਥਿਤ ਘਰ ‘ਤੇ ਕਰੀਬ 62 ਘੰਟਿਆਂ ਤੱਕ ਛਾਪੇਮਾਰੀ ਕੀਤੀ ਸੀ।

Read Latest News and Breaking News at Daily Post TV, Browse for more News

Ad
Ad

Punjab District News