Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ PSTET-2 ਮਾਮਲੇ ’ਚ ਹਾਈਕੋਰਟ ਦਾ ਵੱਡਾ ਹੁਕਮ

High Court order in Punjab PSTET-2 case: ਚੰਡੀਗੜ੍ਹ: ਪੰਜਾਬ PSTET-2 ਦੇ ਨਤੀਜਿਆਂ ਅਤੇ ਇਸ ਨਾਲ ਜੁੜੀ ਅਧਿਆਪਕਾਂ ਦੀ ਪ੍ਰਮੋਸ਼ਨ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਅਹਿਮ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਵਿੱਚ ਨੋਟਿਸ ਜਾਰੀ ਕਰ ਦਿੱਤਾ ਹੈ। ਪ੍ਰਮੋਸ਼ਨ ਨੂੰ ਲੈ ਕੇ ਅਹਿਮ ਅੰਤਰਿਮ ਹੁਕਮਹਾਈਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦਿਆਂ […]
By : Published: 20 Aug 2026 07:49:AM
ਪੰਜਾਬ PSTET-2 ਮਾਮਲੇ ’ਚ ਹਾਈਕੋਰਟ ਦਾ ਵੱਡਾ ਹੁਕਮ
  • ਪ੍ਰਮੋਸ਼ਨਾਂ ਨੂੰ ਪਟੀਸ਼ਨ ਦੇ ਫੈਸਲੇ ਅਧੀਨ ਰੱਖਿਆ

High Court order in Punjab PSTET-2 case: ਚੰਡੀਗੜ੍ਹ: ਪੰਜਾਬ PSTET-2 ਦੇ ਨਤੀਜਿਆਂ ਅਤੇ ਇਸ ਨਾਲ ਜੁੜੀ ਅਧਿਆਪਕਾਂ ਦੀ ਪ੍ਰਮੋਸ਼ਨ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਅਹਿਮ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਵਿੱਚ ਨੋਟਿਸ ਜਾਰੀ ਕਰ ਦਿੱਤਾ ਹੈ।

ਇਸ਼ਤਿਹਾਰ

ਪ੍ਰਮੋਸ਼ਨ ਨੂੰ ਲੈ ਕੇ ਅਹਿਮ ਅੰਤਰਿਮ ਹੁਕਮ
ਹਾਈਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਦੌਰਾਨ ਜੇਕਰ ਕੋਈ ਪ੍ਰਮੋਸ਼ਨ ਕੀਤੀ ਜਾਂਦੀ ਹੈ ਤਾਂ ਉਹ ਪਟੀਸ਼ਨ ਦੇ ਅੰਤਿਮ ਫੈਸਲੇ ਦੇ ਅਧੀਨ ਹੋਵੇਗੀ। ਭਾਵ, PSTET-2 ਮਾਮਲੇ ਵਿੱਚ ਹਾਈਕੋਰਟ ਦਾ ਅੰਤਿਮ ਫੈਸਲਾ ਆਉਣ ਤੋਂ ਪਹਿਲਾਂ ਕਿਸੇ ਅਧਿਆਪਕ ਨੂੰ ਦਿੱਤੀ ਜਾਣ ਵਾਲੀ ਪ੍ਰਮੋਸ਼ਨ ’ਤੇ ਇਸ ਕੇਸ ਦੇ ਫਾਈਨਲ ਫੈਸਲੇ ਦਾ ਸਿੱਧਾ ਅਸਰ ਪੈ ਸਕਦਾ ਹੈ।

ਪਟੀਸ਼ਨ ਵਿੱਚ PSTET-2 ਦੀ ਪ੍ਰੀਖਿਆ ਅਤੇ ਇਸ ਦੇ ਨਤੀਜਿਆਂ ਨਾਲ ਸਬੰਧਤ ਕਈ ਮੁੱਦਿਆਂ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰਾਂ ਵੱਲੋਂ ਪ੍ਰਮੋਸ਼ਨ ਲਈ TET ਯੋਗਤਾ ਨਾਲ ਜੁੜਿਆ ਮਾਮਲਾ ਵੀ ਹਾਈਕੋਰਟ ਦੇ ਸਾਹਮਣੇ ਰੱਖਿਆ ਗਿਆ ਹੈ।

ਹਾਈਕੋਰਟ ਦੇ ਅੰਤਰਿਮ ਹੁਕਮ ਤੋਂ ਬਾਅਦ PSTET-2 ਨਾਲ ਸਬੰਧਤ ਪ੍ਰਮੋਸ਼ਨ ਪ੍ਰਕਿਰਿਆ ’ਤੇ ਅਦਾਲਤੀ ਕਾਰਵਾਈ ਦਾ ਸਿੱਧਾ ਅਸਰ ਪਵੇਗਾ। ਹੁਣ ਇਸ ਮਾਮਲੇ ’ਤੇ ਅਗਲੀ ਸੁਣਵਾਈ ਅਤੇ ਹਾਈਕੋਰਟ ਦੇ ਅੰਤਿਮ ਫੈਸਲੇ ’ਤੇ ਸਾਰਿਆਂ ਦੀ ਨਜ਼ਰ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News