ਪੰਜਾਬ-ਹਰਿਆਣਾ ਹਾਈਕੋਰਟ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
High court receives bomb threat: ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤ ਪਰਿਸਰ ਵਿੱਚ ਹੜਕੰਪ ਮਚ ਗਿਆ। ਸਵੇਰੇ ਕਰੀਬ 6 ਵਜੇ ਧਮਕੀ ਮਿਲਣ ਉਪਰੰਤ ਬੰਬ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਟੀਮਾਂ ਵੱਲੋਂ ਕਰੀਬ ਤਿੰਨ ਘੰਟਿਆਂ ਤੱਕ ਪੂਰੇ ਪਰਿਸਰ ਦੀ ਬਾਰੀਕੀ ਨਾਲ ਤਲਾਸ਼ੀ ਲਈ […]
By :
Ranjit Singh
Updated On: 25 Sep 2026 12:21:PM
High court receives bomb threat: ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤ ਪਰਿਸਰ ਵਿੱਚ ਹੜਕੰਪ ਮਚ ਗਿਆ। ਸਵੇਰੇ ਕਰੀਬ 6 ਵਜੇ ਧਮਕੀ ਮਿਲਣ ਉਪਰੰਤ ਬੰਬ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ।
ਟੀਮਾਂ ਵੱਲੋਂ ਕਰੀਬ ਤਿੰਨ ਘੰਟਿਆਂ ਤੱਕ ਪੂਰੇ ਪਰਿਸਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਮੁਤਾਬਕ ਸਰਚ ਆਪਰੇਸ਼ਨ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਜ਼ਿਕਰਯੋਗ ਹੈ ਕਿ ਹਾਈਕੋਰਟ ਨੂੰ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
