Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਹਾਈਕੋਰਟ ਵੱਲੋਂ 109 ਕਿਲੋ ਗਾਂਜਾ ਮਾਮਲੇ ’ਚ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ

High Court refuses to grant bail in ganja case: ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਪਲਵਲ ਵਿੱਚ 109 ਕਿਲੋਗ੍ਰਾਮ ਗਾਂਜਾ ਬਰਾਮਦਗੀ ਨਾਲ ਸਬੰਧਤ NDPS ਮਾਮਲੇ ਵਿੱਚ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸੰਵਿਧਾਨ ਦੇ ਆਰਟੀਕਲ 21 ਤਹਿਤ ਤੁਰੰਤ ਸੁਣਵਾਈ ਦਾ ਅਧਿਕਾਰ ਮਹੱਤਵਪੂਰਨ ਹੈ, ਪਰ ਇਸ ਆਧਾਰ ’ਤੇ NDPS […]
By : Updated On: 04 Oct 2026 14:26:PM
ਹਾਈਕੋਰਟ ਵੱਲੋਂ 109 ਕਿਲੋ ਗਾਂਜਾ ਮਾਮਲੇ ’ਚ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ

High Court refuses to grant bail in ganja case: ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਪਲਵਲ ਵਿੱਚ 109 ਕਿਲੋਗ੍ਰਾਮ ਗਾਂਜਾ ਬਰਾਮਦਗੀ ਨਾਲ ਸਬੰਧਤ NDPS ਮਾਮਲੇ ਵਿੱਚ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ਼ਤਿਹਾਰ

ਹਾਈਕੋਰਟ ਨੇ ਕਿਹਾ ਕਿ ਸੰਵਿਧਾਨ ਦੇ ਆਰਟੀਕਲ 21 ਤਹਿਤ ਤੁਰੰਤ ਸੁਣਵਾਈ ਦਾ ਅਧਿਕਾਰ ਮਹੱਤਵਪੂਰਨ ਹੈ, ਪਰ ਇਸ ਆਧਾਰ ’ਤੇ NDPS ਐਕਟ ਦੀ ਧਾਰਾ 37 ਵਿੱਚ ਜ਼ਮਾਨਤ ਲਈ ਤੈਅ ਸਖ਼ਤ ਸ਼ਰਤਾਂ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ।

ਮੁਲਜ਼ਮ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਲੰਬੇ ਸਮੇਂ ਤੋਂ ਹਿਰਾਸਤ ਵਿੱਚ ਹੈ ਅਤੇ ਟਰਾਇਲ ਵਿੱਚ ਦੇਰੀ ਹੋ ਰਹੀ ਹੈ, ਜਿਸ ਕਾਰਨ ਉਸ ਦੇ ਤੁਰੰਤ ਸੁਣਵਾਈ ਦੇ ਅਧਿਕਾਰ ’ਤੇ ਅਸਰ ਪੈ ਰਿਹਾ ਹੈ। ਹਾਈਕੋਰਟ ਨੇ ਇਹ ਦਲੀਲ ਰੱਦ ਕਰਦਿਆਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।

ਅਦਾਲਤ ਨੇ ਕਿਹਾ ਕਿ ਵਪਾਰਕ ਮਾਤਰਾ ਵਾਲੇ NDPS ਮਾਮਲਿਆਂ ਵਿੱਚ ਜ਼ਮਾਨਤ ’ਤੇ ਵਿਚਾਰ ਕਰਦੇ ਸਮੇਂ ਧਾਰਾ 37 ਦੀਆਂ ਲਾਜ਼ਮੀ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਸੁਪਰੀਮ ਕੋਰਟ ਵੱਲੋਂ ਵੀ ਇਸ ਸਬੰਧੀ ਹਾਲ ਹੀ ਵਿੱਚ ਇਹ ਸਥਿਤੀ ਸਪੱਸ਼ਟ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News