Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

Amazon ਖ਼ਿਲਾਫ਼ ਕੇਂਦਰ ਸਰਕਾਰ ਦੀ ਸ਼ਿਕਾਇਤ ਹਾਈਕੋਰਟ ਵੱਲੋਂ ਰੱਦ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਮਾਜ਼ੋਨ (Amazon) ਖ਼ਿਲਾਫ਼ ਬਿਨਾਂ ISI ਮਾਰਕ ਵਾਲੇ ਖਿਡੌਣੇ ਰੱਖਣ ਅਤੇ ਵੇਚਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਦਰਜ ਸ਼ਿਕਾਇਤ ਅਤੇ ਚਾਰਜਸ਼ੀਟ ਰੱਦ ਕਰ ਦਿੱਤੀ ਹੈ। ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਇਹ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਐਮਾਜ਼ੋਨ ਸਿਰਫ਼ ਇੱਕ ਈ-ਕਾਮਰਸ ਮਾਰਕੀਟਪਲੇਸ ਹੈ, ਜੋ ਖਰੀਦਦਾਰਾਂ ਅਤੇ ਵਿਕਰੇਤਾਵਾਂ ਵਿਚਕਾਰ ਤੀਜੀ ਧਿਰ ਵਜੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Amazon ਖ਼ਿਲਾਫ਼ ਕੇਂਦਰ ਸਰਕਾਰ ਦੀ ਸ਼ਿਕਾਇਤ ਹਾਈਕੋਰਟ ਵੱਲੋਂ ਰੱਦ
  • ਬਿਨਾਂ ISI ਮਾਰਕ ਵਾਲੇ ਖਿਡੌਣੇ ਰੱਖਣ ਤੇ ਵੇਚਣ ਦੇ ਮਾਮਲੇ ’ਚ ਕੰਪਨੀ ਨੂੰ ਰਾਹਤ
  • ਅਸਲ ਵਿਕਰੇਤਾਵਾਂ ਦੀ ਪਛਾਣ ਕਰਨ ਦੀ ਸਰਕਾਰ ਨੂੰ ਛੋਟ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਮਾਜ਼ੋਨ (Amazon) ਖ਼ਿਲਾਫ਼ ਬਿਨਾਂ ISI ਮਾਰਕ ਵਾਲੇ ਖਿਡੌਣੇ ਰੱਖਣ ਅਤੇ ਵੇਚਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਦਰਜ ਸ਼ਿਕਾਇਤ ਅਤੇ ਚਾਰਜਸ਼ੀਟ ਰੱਦ ਕਰ ਦਿੱਤੀ ਹੈ। ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਇਹ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਐਮਾਜ਼ੋਨ ਸਿਰਫ਼ ਇੱਕ ਈ-ਕਾਮਰਸ ਮਾਰਕੀਟਪਲੇਸ ਹੈ, ਜੋ ਖਰੀਦਦਾਰਾਂ ਅਤੇ ਵਿਕਰੇਤਾਵਾਂ ਵਿਚਕਾਰ ਤੀਜੀ ਧਿਰ ਵਜੋਂ ਕੰਮ ਕਰਦਾ ਹੈ।

ਮਾਮਲਾ ਸਾਲ 2023 ਦਾ ਹੈ, ਜਦੋਂ ਸਰਕਾਰੀ ਅਧਿਕਾਰੀਆਂ ਨੇ ਲੁਧਿਆਣਾ ਸਥਿਤ ਐਮਾਜ਼ੋਨ ਦੇ ਫੁਲਫਿਲਮੈਂਟ ਸੈਂਟਰ ’ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਬਿਨਾਂ ISI ਮਾਰਕ ਵਾਲੇ ਖਿਡੌਣੇ ਜ਼ਬਤ ਕੀਤੇ ਗਏ ਸਨ।

ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਸੂਚਨਾ ਤਕਨਾਲੋਜੀ ਐਕਟ (IT Act) ਤਹਿਤ ਐਮਾਜ਼ੋਨ ਨੂੰ ਵਿਚੋਲੇ (Intermediary) ਵਜੋਂ ਕਾਨੂੰਨੀ ਸੁਰੱਖਿਆ ਹਾਸਲ ਹੈ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਸਰਕਾਰੀ ਅਧਿਕਾਰੀਆਂ ਨੇ ਉਨ੍ਹਾਂ ਅਸਲ ਵਿਕਰੇਤਾਵਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ ਸੀ, ਜਿਨ੍ਹਾਂ ਵੱਲੋਂ ਇਹ ਖਿਡੌਣੇ ਰੱਖੇ ਅਤੇ ਵੇਚੇ ਜਾ ਰਹੇ ਸਨ।

ਇਸ ਆਧਾਰ ’ਤੇ ਹਾਈਕੋਰਟ ਨੇ ਐਮਾਜ਼ੋਨ ਖ਼ਿਲਾਫ਼ ਦਰਜ ਸ਼ਿਕਾਇਤ ਅਤੇ ਚਾਰਜਸ਼ੀਟ ਰੱਦ ਕਰ ਦਿੱਤੀ। ਹਾਲਾਂਕਿ, ਅਦਾਲਤ ਨੇ ਸਰਕਾਰ ਨੂੰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਸਲ ਵਿਕਰੇਤਾਵਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਛੋਟ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News