DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ
ਚੰਡੀਗੜ੍ਹ: ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ ’ਤੇ ਨਾਰਾਜ਼ਗੀ ਪ੍ਰਗਟਾਈ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੇ ਲੰਬਿਤ ਮਹਿੰਗਾਈ ਭੱਤੇ ਦੇ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ ’ਤੇ ਨਾਰਾਜ਼ਗੀ ਪ੍ਰਗਟਾਈ।
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੇ ਲੰਬਿਤ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਣਵਾਈ ਦੌਰਾਨ ਸਰਕਾਰ ਵੱਲੋਂ ਵਾਰ-ਵਾਰ ਸਮਾਂ ਮੰਗੇ ਜਾਣ ਦੇ ਬਾਵਜੂਦ ਜਵਾਬ ਦਾਖ਼ਲ ਨਹੀਂ ਕੀਤਾ ਗਿਆ।
ਅਦਾਲਤ ਨੇ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ 1 ਲੱਖ ਰੁਪਏ ਦਾ ਖਰਚਾ ਲਗਾਇਆ ਅਤੇ ਸਰਕਾਰ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ। ਮਾਮਲੇ ਦੀ ਅਗਲੀ ਸੁਣਵਾਈ 3 ਨਵੰਬਰ ਨੂੰ ਹੋਵੇਗੀ।