ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ
High Court strict on drug cases in Punjab jails: ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ੇ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਦਾ ਸੂਓ ਮੋਟੋ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਜੇਲ੍ਹਾਂ ਅੰਦਰ ਨਸ਼ੇ ਦੀ ਸਪਲਾਈ ਅਤੇ ਵਰਤੋਂ ਨੂੰ ਰੋਕਣ ਲਈ ਸਰਕਾਰ ਵੱਲੋਂ ਕੀ ਕਦਮ ਚੁੱਕੇ ਗਏ ਹਨ।
ਹਾਈਕੋਰਟ ਨੇ ਸਰਕਾਰ ਤੋਂ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਜੇਲ੍ਹਾਂ ਵਿੱਚ ਬੰਦ ਕੈਦੀ ਨਸ਼ੇ ਦੀ ਲਪੇਟ ਵਿੱਚ ਮੁੜ ਨਾ ਆਉਣ, ਇਸ ਲਈ ਕੀ ਠੋਸ ਰਣਨੀਤੀ ਅਤੇ ਯੋਜਨਾ ਤਿਆਰ ਕੀਤੀ ਗਈ ਹੈ। ਅਦਾਲਤ ਨੇ ਨਸ਼ਾ ਛੁਡਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ, ਕੈਦੀਆਂ ਦੀ ਕਾਊਂਸਲਿੰਗ ਅਤੇ ਉਨ੍ਹਾਂ ਦੇ ਪੁਨਰਵਾਸ ਸਬੰਧੀ ਵੀ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੂਰੇ ਮਾਮਲੇ ‘ਤੇ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 1 ਸਤੰਬਰ ਨੂੰ ਹੋਵੇਗੀ।
