Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪੰਜਾਬ ਨਗਰ ਨਿਗਮ ਚੋਣਾਂ ‘ਤੇ ਹਾਈਕੋਰਟ ਸ਼ਖਤ, ਹਰ ਬੂਥ ‘ਤੇ ਲੱਗਣਗੇ CCTV ਕੈਮਰੇ; 1 ਸਾਲ ਤੱਕ ਸੁਰੱਖਿਅਤ ਰਹੇਗੀ ਰਿਕਾਰਡਿੰਗ

Punjab Municipal Elections; ਪੰਜਾਬ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ (ਨਗਰ ਪ੍ਰੀਸ਼ਦ) ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ […]
ਲੇਖਕ : ਪ੍ਰਕਾਸ਼ਿਤ: 
ਪੰਜਾਬ ਨਗਰ ਨਿਗਮ ਚੋਣਾਂ ‘ਤੇ ਹਾਈਕੋਰਟ ਸ਼ਖਤ, ਹਰ ਬੂਥ ‘ਤੇ ਲੱਗਣਗੇ CCTV ਕੈਮਰੇ; 1 ਸਾਲ ਤੱਕ ਸੁਰੱਖਿਅਤ ਰਹੇਗੀ ਰਿਕਾਰਡਿੰਗ

Punjab Municipal Elections; ਪੰਜਾਬ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ (ਨਗਰ ਪ੍ਰੀਸ਼ਦ) ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਲਾਜ਼ਮੀ ਤੌਰ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਉਨ੍ਹਾਂ ਦੀ ਵੀਡੀਓ ਰਿਕਾਰਡਿੰਗ ਨੂੰ ਘੱਟੋ-ਘੱਟ ਇੱਕ ਸਾਲ ਤੱਕ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇ।

ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਚੋਣ ਪ੍ਰਕਿਰਿਆ ਦੀ ਇਸ ਫੁਟੇਜ ਨੂੰ ਬਿਨਾਂ ਇਜਾਜ਼ਤ ਨਸ਼ਟ ਨਹੀਂ ਕੀਤਾ ਜਾਵੇਗਾ। ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਦੀਪਕ ਮੰਚੰਦਾ ਦੀ ਅਗਵਾਈ ਵਾਲੀ ਖੰਡਪੀਠ ਨੇ ਸਥਾਨਕ ਨਿਕਾਏ ਚੋਣਾਂ ਨਾਲ ਸਬੰਧਤ ਵੱਖ-ਵੱਖ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਹ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਧੱਕੇਸ਼ਾਹੀ ਅਤੇ ਦਬਾਅ ਦੀਆਂ ਸ਼ੰਕਾਵਾਂ ‘ਤੇ ਅਦਾਲਤ ਸਖ਼ਤ

ਅਦਾਲਤ ਵਿੱਚ ਦਾਇਰ ਪਟੀਸ਼ਨਾਂ ਵਿੱਚ ਖ਼ਦਸ਼ਾ ਪ੍ਰਗਟਾਇਆ ਗਿਆ ਸੀ ਕਿ ਨਗਰ ਨਿਕਾਏ ਚੋਣਾਂ ਦੌਰਾਨ ਗੜਬੜੀ, ਸਿਆਸੀ ਦਬਾਅ ਅਤੇ ਗ਼ੈਰ-ਕਾਨੂੰਨੀ ਦਖ਼ਲਅੰਦਾਜ਼ੀ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਸੁਤੰਤਰ ਅਤੇ ਨਿਰਪੱਖ ਮਤਦਾਨ ਯਕੀਨੀ ਬਣਾਉਣ ਲਈ ਵਾਧੂ ਸੁਰੱਖਿਆ ਅਤੇ ਤਿੱਖੀ ਨਿਗਰਾਨੀ ਪ੍ਰਣਾਲੀ ਬੇਹੰਦ ਜ਼ਰੂਰੀ ਹੈ।

ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਦੇ ਵਕੀਲਾਂ ਨੇ ਮੰਗ ਕੀਤੀ ਕਿ ਵੋਟਿੰਗ ਕੇਂਦਰਾਂ, ਵੋਟਾਂ ਦੀ ਗਿਣਤੀ ਵਾਲੀਆਂ ਥਾਵਾਂ ਅਤੇ ਸਟਰੌਂਗ ਰੂਮਾਂ (ਵੋਟਾਂ ਦੇ ਸਟੋਰੇਜ ਏਰੀਆ) ਵਿੱਚ ਸੀਸੀਟੀਵੀ ਨਿਗਰਾਨੀ ਲਾਜ਼ਮੀ ਕੀਤੀ ਜਾਵੇ। ਇਸ ਦੇ ਨਾਲ ਹੀ ਪੂਰੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਸੀਨੀਅਰ ਆਈਏਐਸ, ਪੀਸੀਐਸ ਅਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਬਤੌਰ ਆਬਜ਼ਰਵਰ ਨਿਯੁਕਤ ਕਰਨ ਦੀ ਮੰਗ ਵੀ ਰੱਖੀ ਗਈ।

ਸਰਕਾਰ ਵੱਲੋਂ CCTV ਅਤੇ ਆਬਜ਼ਰਵਰਾਂ ਦੀ ਤੈਨਾਤੀ ਦਾ ਭਰੋਸਾ

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਮਾਨਯੋਗ ਅਦਾਲਤ ਨੂੰ ਦੱਸਿਆ ਕਿ ਰਾਜ ਚੋਣ ਕਮਿਸ਼ਨ ਪਹਿਲਾਂ ਹੀ ਸਾਰੇ ਮਤਦਾਨ ਕੇਂਦਰਾਂ ਅਤੇ ਗਿਣਤੀ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕਰ ਚੁੱਕਾ ਹੈ। ਇਸ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਨੂੰ ਪੋਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ, ਜੋ ਸਮੁੱਚੀ ਚੋਣ ਪ੍ਰਕਿਰਿਆ ‘ਤੇ ਨਜ਼ਰ ਰੱਖ ਕੇ ਆਪਣੀ ਰਿਪੋਰਟ ਚੋਣ ਕਮਿਸ਼ਨ ਨੂੰ ਸੌਂਪਣਗੇ।

ਹਾਈਕੋਰਟ ਨੇ ਹਦਾਇਤ ਕੀਤੀ ਕਿ ਸਾਲ 2024 ਦੀਆਂ ਚੋਣਾਂ ਦੌਰਾਨ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਤਰਜ਼ ‘ਤੇ ਇਸ ਵਾਰ ਵੀ ਸਾਰੇ ਪੋਲਿੰਗ ਸਟੇਸ਼ਨਾਂ ਦੇ ਅੰਦਰ ਅਤੇ ਬਾਹਰ ਕੈਮਰੇ ਚਾਲੂ ਰਹਿਣਗੇ, ਤਾਂ ਜੋ ਕਿਸੇ ਵੀ ਅਣਅਧਿਕਾਰਤ ਜਾਂ ਸ਼ੱਕੀ ਵਿਅਕਤੀ ਦੀਆਂ ਗਤੀਵਿਧੀਆਂ ਨੂੰ ਰਿਕਾਰਡ ਕੀਤਾ ਜਾ ਸਕੇ। ਵੋਟਾਂ ਦੀ ਗਿਣਤੀ ਵੀ ਪੂਰੀ ਤਰ੍ਹਾਂ ਕੈਮਰਿਆਂ ਦੀ ਅੱਖ ਹੇਠ ਹੋਵੇਗੀ।

ਚੋਣ ਪਟੀਸ਼ਨ ਦਾਇਰ ਹੋਣ ‘ਤੇ ਫੁਟੇਜ ਨਹੀਂ ਹੋਵੇਗੀ ਡਿਲੀਟ

ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਵਿਸ਼ੇਸ਼ ਤੌਰ ‘ਤੇ ਕਿਹਾ ਹੈ ਕਿ ਜੇਕਰ ਕਿਸੇ ਵਾਰਡ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦਿੰਦੇ ਹੋਏ ਕੋਈ ਚੋਣ ਪਟੀਸ਼ਨ ਦਾਇਰ ਕੀਤੀ ਜਾਂਦੀ ਹੈ, ਤਾਂ ਸਬੰਧਤ ਵਾਰਡ ਦੀ ਸੀਸੀਟੀਵੀ ਫੁਟੇਜ ਨੂੰ ਚੋਣ ਟ੍ਰਿਬਿਊਨਲ ਦੀ ਪ੍ਰਵਾਨਗੀ ਤੋਂ ਬਿਨਾਂ ਬਿਲਕੁਲ ਵੀ ਨਸ਼ਟ ਨਹੀਂ ਕੀਤਾ ਜਾਵੇਗਾ। ਰਿਟਰਨਿੰਗ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਾਰੇ ਕੈਮਰੇ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ। ਅਦਾਲਤ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਕੈਮਰਾ ਬੰਦ ਪਾਇਆ ਗਿਆ ਜਾਂ ਰਿਕਾਰਡਿੰਗ ਵਿੱਚ ਲਾਪਰਵਾਹੀ ਸਾਹਮਣੇ ਆਈ, ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਉਮੀਦਵਾਰਾਂ ਦੀ ਸੁਰੱਖਿਆ ਬਾਰੇ ਵੀ ਦਿੱਤੇ ਹੁਕਮ

ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਦੀ ਸੁਰੱਖਿਆ ਬਾਰੇ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਪ੍ਰਤਿਆਸ਼ੀ (ਉਮੀਦਵਾਰ) ਨੂੰ ਆਪਣੀ ਜਾਨ ਜਾਂ ਸੁਰੱਖਿਆ ਨੂੰ ਲੈ ਕੇ ਕੋਈ ਖ਼ਤਰਾ ਮਹਿਸੂਸ ਹੁੰਦਾ ਹੈ, ਤਾਂ ਉਹ ਸਬੰਧਤ ਜ਼ਿਲ੍ਹੇ ਦੇ ਐਸਐਸਪੀ ਨੂੰ ਲਿਖਤੀ ਅਰਜ਼ੀ ਦੇ ਸਕਦਾ ਹੈ, ਜਿਸ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਅਦਾਲਤ ਨੇ ਅਖੀਰ ਵਿੱਚ ਕਿਹਾ ਕਿ ਚੋਣਾਂ ਨਾਲ ਸਬੰਧਤ ਪਟੀਸ਼ਨਾਂ ਦਾ ਨਿਪਟਾਰਾ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇ ਮਹੀਨਿਆਂ ਦੇ ਅੰਦਰ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕਤੰਤਰ ‘ਤੇ ਜਨਤਾ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ।

Read Latest News and Breaking News at Daily Post TV, Browse for more News

Ad
Ad

Punjab District News