Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦੇ ਬਹੁ-ਚਰਚਿਤ ਜਗਦੀਸ਼ ਭੋਲਾ ਡਰੱਗ ਕੇਸ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾ

ਚੰਡੀਗੜ੍ਹ: ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀ.ਐੱਸ.ਪੀ. ਜਗਦੀਸ਼ ਸਿੰਘ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਮੋਹਾਲੀ ਦੀ ਅਦਾਲਤ ਨੇ ਉਕਤ ਕੇਸ ਦੇ ਦੋਸ਼ੀਆਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਠਹਿਰਾਇਆ ਸੀ ਅਤੇ 10 ਸਾਲ ਦੀ ਸਜ਼ਾ ਸੁਣਾਈ ਸੀ। ਜਾਣਕਰੀ ਅਨੁਸਾਰ ਜਗਦੀਸ਼ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਬਹੁ-ਚਰਚਿਤ ਜਗਦੀਸ਼ ਭੋਲਾ ਡਰੱਗ ਕੇਸ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾ

ਚੰਡੀਗੜ੍ਹ: ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀ.ਐੱਸ.ਪੀ. ਜਗਦੀਸ਼ ਸਿੰਘ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਮੋਹਾਲੀ ਦੀ ਅਦਾਲਤ ਨੇ ਉਕਤ ਕੇਸ ਦੇ ਦੋਸ਼ੀਆਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਠਹਿਰਾਇਆ ਸੀ ਅਤੇ 10 ਸਾਲ ਦੀ ਸਜ਼ਾ ਸੁਣਾਈ ਸੀ।

ਜਾਣਕਰੀ ਅਨੁਸਾਰ ਜਗਦੀਸ਼ ਸਿੰਘ ਭੋਲਾ ਨੂੰ ਤਿੰਨੋਂ ਮਾਮਲਿਆਂ ‘ਚ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇੱਕ ਮਨੀ ਲਾਂਡਰਿੰਗ ਦਾ ਮਾਮਲਾ ਅਤੇ ਦੋ ਐਨਡੀਪੀਐਸ ਐਕਟ ਨਾਲ ਸਬੰਧਿਤ ਮਾਮਲਾ ਸੀ। ਦੱਸਣਯੋਗ ਹੈ ਕਿ ਜਗਦੀਸ਼ ਸਿੰਘ ਭੋਲਾ ਵਿਰੁੱਧ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ 2 ਹੋਰ ਐਫਆਈਆਰਜ਼ ਵਿੱਚ ਉਸਨੂੰ ਪਹਿਲਾਂ ਹੀ 2019 ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਸੀ।

ਦੱਸ ਦੇਈਏ ਕਿ ਜਗਦੀਸ਼ ਸਿੰਘ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਸੀ ਅਤੇ ਪੰਜਾਬ ਸਰਕਾਰ ਨੇ ਉਸ ਨੂੰ ਪੁਲਸ ‘ਚ ਡੀ.ਐੱਸ.ਪੀ. ਦੀ ਨੌਕਰੀ ਦਿੱਤੀ ਸੀ ਪਰ ਫਿਰ ਡਰੱਗ ਤਸਕਰੀ ਦੇ ਦੋਸ਼ਾਂ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News