Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਤੇਜ਼ ਰਫ਼ਤਾਰ ਕਹਿਰ! ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ, ਕਈ ਜ਼ਖਮੀ

Sangrur road accident; ਸੰਗਰੂਰ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਬਾਈਪਾਸ ‘ਤੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਦਕਿ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤੇਜ਼ ਰਫ਼ਤਾਰ ਕਹਿਰ! ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ, ਕਈ ਜ਼ਖਮੀ

Sangrur road accident; ਸੰਗਰੂਰ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਬਾਈਪਾਸ ‘ਤੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਦਕਿ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਜਾਣਕਾਰੀ ਮਿਲੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਭਗ 10 ਮਿੰਟ ਪਹਿਲਾਂ ਹੀ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।

ਇਸ ਹਾਦਸੇ ਦਾ ਸ਼ਿਕਾਰ ਹੋਏ ਮਹਿੰਦਰ ਸ਼ਰਮਾ ਨੇ ਦੱਸਿਆ ਕਿ ਉਹ ਜਲੰਧਰ ਤੋਂ ਲੁਧਿਆਣਾ ਜਾ ਰਹੇ ਸਨ। ਉਹ ਆਪਣੇ ਪਰਿਵਾਰ ਨਾਲ ਆਪਣੀ ਭੈਣ ਦੇ ਅੰਤਿਮ ਸੰਸਕਾਰ ਲਈ ਜਾ ਰਹੇ ਸਨ, ਜਦੋਂ ਸੰਗਰੂਰ ਬਾਈਪਾਸ ‘ਤੇ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਥਾਰ ਨੇ ਉਨ੍ਹਾਂ ਦੀ ਟੈਕਸੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਹਸਪਤਾਲ ਵਿੱਚ ਤਾਇਨਾਤ ਡਾ. ਗੀਤਾਂਸ਼ੂ ਨੇ ਦੱਸਿਆ ਕਿ ਦੁਪਹਿਰ ਕਰੀਬ 1:30 ਵਜੇ ਐਂਬੂਲੈਂਸ ਰਾਹੀਂ ਤਿੰਨ ਮਰੀਜ਼ਾਂ ਨੂੰ ਲਿਆਂਦਾ ਗਿਆ ਸੀ। ਡਾਕਟਰ ਅਨੁਸਾਰ, ਇੱਕ ਵਿਅਕਤੀ ਨੂੰ ‘ਬ੍ਰੌਂਗ ਡੈੱਡ’ (ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ) ਐਲਾਨਿਆ ਗਿਆ ਹੈ। ਬਾਕੀ ਦੋ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਨੂੰ ਸਥਿਰ ਦੱਸਿਆ ਜਾ ਰਿਹਾ ਹੈ, ਪਰ ਅਗਲੀ ਜਾਂਚ ਲਈ ਉਨ੍ਹਾਂ ਨੂੰ ਸੀਟੀ ਸਕੈਨ ਲਈ ਕਿਹਾ ਗਿਆ ਹੈ। ਬਾਕੀ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News