Himachal Bus Accident: ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ‘ਚ ਪਲਟੀ ਸਕੂਲ ਬੱਸ ,6 ਬੱਚਿਆਂ ਸਮੇਤ 10 ਲੋਕ ਜ਼ਖਮੀ

Himachal Bus Accident: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 6 ਵਿਦਿਆਰਥੀਆਂ ਸਮੇਤ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਪਾਲਮਪੁਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਬੱਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ […]
Amritpal Singh
By : Updated On: 27 Jan 2026 21:00:PM
Himachal Bus Accident: ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ‘ਚ ਪਲਟੀ ਸਕੂਲ ਬੱਸ ,6 ਬੱਚਿਆਂ ਸਮੇਤ 10 ਲੋਕ ਜ਼ਖਮੀ

Himachal Bus Accident: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 6 ਵਿਦਿਆਰਥੀਆਂ ਸਮੇਤ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਪਾਲਮਪੁਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਬੱਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਹਾਦਸਾ ਕਾਂਗੜਾ ਜ਼ਿਲ੍ਹੇ ਦੇ ਜੈਸਿੰਘਪੁਰ ਉਪ ਮੰਡਲ ਵਿੱਚ ਸ਼ਿਵਨਗਰ ਦੇ ਨੇੜੇ ਲਾਹਟ-ਸ਼ਿਵਨਗਰ ਲਿੰਕ ਰੋਡ ‘ਤੇ ਵਾਪਰਿਆ ਹੈ। ਇਸ ਹਾਦਸੇ ਵਿੱਚ 6 ਵਿਦਿਆਰਥੀ, 2 ਅਧਿਆਪਕ, ਬੱਸ ਦਾ ਡਰਾਈਵਰ ਅਤੇ ਕੰਡਕਟਰ ਜ਼ਖਮੀ ਹੋਏ ਹਨ। ਪੁਲਸ ਦੀ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਪਾਲਮਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਸ ਡਰਾਈਵਰ ਅਤੇ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਪੁਲਿਸ ਪਾਲਮਪੁਰ ਪਹੁੰਚੀ ਹੈ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਪਲਟਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad