Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਹਿਮਾਚਲ ਨੇ ਪੰਜਾਬ ‘ਤੇ ਪਾਇਆ ਨਵਾਂ ਬੋਝ, ਹਾਈਡਰੋ ਪ੍ਰੋਜੈਕਟਾਂ ‘ਤੇ ਲਗਾਇਆ ਸੈਸ

ਹਿਮਾਚਲ ਸਰਕਾਰ ਨੇ ‘ਜਲ ਸੈੱਸ’ ਦਾ ਮਾਮਲਾ ਫੇਲ੍ਹ ਹੋਣ ਮਗਰੋਂ ਹੁਣ ਹਾਈਡਰੋ ਪ੍ਰਾਜੈਕਟਾਂ ’ਤੇ ‘ਭੌਂ ਮਾਲੀਆ ਸੈੱਸ’ ਲਾ ਦਿੱਤਾ ਹੈ, ਜਿਸ ਨਾਲ ਪੰਜਾਬ ’ਤੇ ਕਰੀਬ 200 ਕਰੋੜ ਦਾ ਸਾਲਾਨਾ ਵਿੱਤੀ ਬੋਝ ਪਵੇਗਾ। ਹਿਮਾਚਲ ਪ੍ਰਦੇਸ਼ ਦੇ ਨਵੇਂ ਫ਼ੈਸਲੇ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਮੁੱਖ ਤਿੰਨ ਪ੍ਰਾਜੈਕਟਾਂ ਨੂੰ ਸਲਾਨਾ 433.13 ਕਰੋੜ ਦਾ ਵਿੱਤੀ ਭਾਰ ਝੱਲਣਾ ਪਵੇਗਾ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਿਮਾਚਲ ਨੇ ਪੰਜਾਬ ‘ਤੇ ਪਾਇਆ ਨਵਾਂ ਬੋਝ, ਹਾਈਡਰੋ ਪ੍ਰੋਜੈਕਟਾਂ ‘ਤੇ ਲਗਾਇਆ ਸੈਸ
BBMB Dispute Punjab Haryana

ਹਿਮਾਚਲ ਸਰਕਾਰ ਨੇ ‘ਜਲ ਸੈੱਸ’ ਦਾ ਮਾਮਲਾ ਫੇਲ੍ਹ ਹੋਣ ਮਗਰੋਂ ਹੁਣ ਹਾਈਡਰੋ ਪ੍ਰਾਜੈਕਟਾਂ ’ਤੇ ‘ਭੌਂ ਮਾਲੀਆ ਸੈੱਸ’ ਲਾ ਦਿੱਤਾ ਹੈ, ਜਿਸ ਨਾਲ ਪੰਜਾਬ ’ਤੇ ਕਰੀਬ 200 ਕਰੋੜ ਦਾ ਸਾਲਾਨਾ ਵਿੱਤੀ ਬੋਝ ਪਵੇਗਾ। ਹਿਮਾਚਲ ਪ੍ਰਦੇਸ਼ ਦੇ ਨਵੇਂ ਫ਼ੈਸਲੇ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਮੁੱਖ ਤਿੰਨ ਪ੍ਰਾਜੈਕਟਾਂ ਨੂੰ ਸਲਾਨਾ 433.13 ਕਰੋੜ ਦਾ ਵਿੱਤੀ ਭਾਰ ਝੱਲਣਾ ਪਵੇਗਾ, ਜੋ ਅੱਗਿਓ ਪੰਜਾਬ, ਹਰਿਆਣਾ ਤੇ ਰਾਜਸਥਾਨ ਸਰਕਾਰ ਨੂੰ ਤਾਰਨਾ ਪਵੇਗਾ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਆਪਣਾ ਇਤਰਾਜ਼ ਭੇਜ ਦਿੱਤਾ ਹੈ। ਪਹਿਲਾਂ ਪੰਜਾਬ ਸਰਕਾਰ ਨੇ 24 ਦਸੰਬਰ 2025 ਨੂੰ ਆਪਣੇ ਇਤਰਾਜ਼ ਬੀ ਬੀ ਐੱਮ ਬੀ ਕੋਲ ਭੇਜ ਦਿੱਤੇ ਸਨ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ 3 ਜਨਵਰੀ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ’ਚ ਸਾਫ਼ ਕਰ ਦਿੱਤਾ ਹੈ ਕਿ ਹਾਈਡਰੋ ਪ੍ਰਾਜੈਕਟਾਂ ’ਤੇ ਦੋ ਫ਼ੀਸਦੀ ਭੌਂ ਮਾਲੀਆ ਸੈੱਸ ਤਾਰਨਾ ਹੀ ਪਵੇਗਾ। ਹਿਮਾਚਲ ਸਰਕਾਰ ਨੇ ਪਹਿਲਾਂ 16 ਮਾਰਚ 2023 ਨੂੰ ਹਾਈਡਰੋ ਪ੍ਰਾਜੈਕਟਾਂ ’ਤੇ ਜਲ ਸੈੱਸ ਲਾ ਦਿੱਤਾ ਸੀ।

‘ਜਲ ਸੈੱਸ’ ਦਾ ਸਿਰਫ ਪੰਜਾਬ ’ਤੇ ਹੀ 400 ਕਰੋੜ ਸਲਾਨਾ ਬੋਝ ਪੈਣਾ ਸੀ ਪਰ ਉਸ ਵੇਲੇ ਇਸ ਜਲ ਸੈੱਸ ਨੂੰ ਕੇਂਦਰ ਸਰਕਾਰ ਨੇ ਗੈਰ ਕਾਨੂੰਨੀ ਐਲਾਨ ਦਿੱਤਾ ਸੀ। ਉਸ ਸਮੇਂ ਹਿਮਾਚਲ ਸਰਕਾਰ ਨੇ 188 ਪ੍ਰਾਜੈਕਟਾਂ ਤੋਂ ਦੋ ਹਜ਼ਾਰ ਕਰੋੜ ਰੁਪਏ ਜਲ ਸੈੱਸ ਵਜੋਂ ਇਕੱਠੇ ਕਰਨੇ ਸਨ। ਹਾਈ ਕੋਰਟ ਨੇ ਵੀ ਮਾਰਚ 2024 ’ਚ ਹਿਮਾਚਲ ਪ੍ਰਦੇਸ਼ ਸਰਕਾਰ ਦੇ ਜਲ ਸੈੱਸ ਨੂੰ ਗੈਰ ਸੰਵਿਧਾਨਿਕ ਕਰਾਰ ਦਿੱਤਾ ਸੀ। ਹੁਣ ਹਿਮਾਚਲ ਸਰਕਾਰ ਨੇ ਨਵਾਂ ਰਾਹ ਕੱਢਦਿਆਂ 12 ਦਸੰਬਰ 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਕੇ ਹਾਈਡਰੋ ਪ੍ਰਾਜੈਕਟਾਂ ’ਤੇ ਦੋ ਫ਼ੀਸਦੀ ਭੌਂ ਮਾਲੀਆ ਸੈੱਸ ਲਾ ਦਿੱਤਾ ਹੈ।

ਹਿਮਾਚਲ ਸਰਕਾਰ ਨੇ ਗੈਰ ਖੇਤੀ ਵਾਸਤੇ ਇਹ ਭੌਂ ਮਾਲੀਆ ਸੈੱਸ ਲਾਇਆ ਹੈ ਅਤੇ ਗਜ਼ਟ ਨੋਟੀਫ਼ਿਕੇਸ਼ਨ ਜਾਰੀ ਕਰਨ ਮਗਰੋਂ ਹਿੱਸੇਦਾਰ ਸੂਬਿਆਂ ਤੋਂ ਇਤਰਾਜ਼ ਵੀ ਮੰਗੇ। ਪੰਜਾਬ ਸਰਕਾਰ ਨੇ 24 ਦਸੰਬਰ ਨੂੰ ਆਪਣੇ ਇਤਰਾਜ਼ ਭੇਜ ਦਿੱਤੇ ਸਨ।

ਪੰਜਾਬ ਦ ਦਾ ਤਰਕ ਹੈ ਕਿ ਹਾਈਡਰੋ ਪ੍ਰਾਜੈਕਟ ਵਪਾਰਕ ਨਹੀਂ, ਸਗੋਂ ਲੋਕ ਹਿੱਤ ਲਈ ਹਨ ਅਤੇ ਇਨ੍ਹਾਂ ਦੀ ਜ਼ਮੀਨ ਐਕੁਆਇਰ ਕਰਨ ਵੇਲੇ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਪੰਜਾਬ ਨੇ ਇਹ ਵੀ ਕਿਹਾ ਕਿ ਭੌਂ ਮਾਲੀਆ ਸਿਰਫ ਜ਼ਮੀਨ ਦੀ ਕੀਮਤ ’ਤੇ ਹੋਣਾ ਚਾਹੀਦਾ ਹੈ, ਨਾ ਕਿ ਪੂਰੇ ਪ੍ਰਾਜੈਕਟ ਦੀ ਲਾਗਤ ’ਤੇ।

ਤਿੰਨ ਹਾਈਡਰੋ ਪ੍ਰਾਜੈਕਟਾਂ ’ਤੇ ਵੱਡਾ ਭਾਰ

ਹਿਮਾਚਲ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਭਾਖੜਾ ਡੈਮ ਦੀ ਕੀਮਤ 11372 ਕਰੋੜ ਮੰਨ ਕੇ 227.45 ਕਰੋੜ ਰੁਪਏ ਸਲਾਨਾ ਸੈੱਸ ਲਾਇਆ ਗਿਆ ਹੈ। ਇਸੇ ਤਰ੍ਹਾਂ ਪੌਂਗ ਡੈਮ ਦੀ ਕੀਮਤ 2938.32 ਕਰੋੜ ਮੰਨ ਕੇ 58.76 ਕਰੋੜ ਅਤੇ ਬਿਆਸ ਸਤਲੁਜ ਲਿੰਕ ਪ੍ਰਾਜੈਕਟ ਦੀ ਕੀਮਤ 7345.8 ਕਰੋੜ ਤੈਅ ਕਰਕੇ 146.91 ਕਰੋੜ ਰੁਪਏ ਸਲਾਨਾ ਭੌਂ ਮਾਲੀਆ ਤਾਰਨਾ ਪਵੇਗਾ। ਇਸ ਤੋਂ ਇਲਾਵਾ ਪਾਵਰਕੌਮ ਦੇ ਸ਼ਾਨਨ ਪ੍ਰਾਜੈਕਟ ’ਤੇ ਵੀ 16.32 ਕਰੋੜ ਰੁਪਏ ਸਲਾਨਾ ਦਾ ਵੱਖਰਾ ਬੋਝ ਪਵੇਗਾ।

Read Latest News and Breaking News at Daily Post TV, Browse for more News

Ad
Ad

Punjab District News