Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਹਿਮੰਤਾ ਬਿਸਵਾ ਸ਼ਰਮਾ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Himanta Biswa Sarma: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹੇਮੰਤ ਬਿਸਵਾ ਸਰਮਾ ਨੇ ਅੱਜ ਲਗਾਤਾਰ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਗੁਹਾਟੀ ਦੇ ਖਾਨਾਪਾਰਾ ਸਥਿਤ ਵੈਟਰਨਰੀ ਗਰਾਊਂਡ ਵਿੱਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ […]
Nishant Malyan
By : Updated On: 12 May 2026 12:13:PM
ਹਿਮੰਤਾ ਬਿਸਵਾ ਸ਼ਰਮਾ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Himanta Biswa Sarma: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹੇਮੰਤ ਬਿਸਵਾ ਸਰਮਾ ਨੇ ਅੱਜ ਲਗਾਤਾਰ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਗੁਹਾਟੀ ਦੇ ਖਾਨਾਪਾਰਾ ਸਥਿਤ ਵੈਟਰਨਰੀ ਗਰਾਊਂਡ ਵਿੱਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਐੱਨ.ਡੀ.ਏ. (NDA) ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਸਰਬਾਨੰਦ ਸੋਨੋਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਨ੍ਹਾਂ ਤੋਂ ਇਲਾਵਾ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਵੀ ਸਮਾਗਮ ਦੀ ਸ਼ਾਨ ਬਣੇ।

ਇਸ਼ਤਿਹਾਰ

ਸਹੁੰ ਚੁੱਕ ਸਮਾਗਮ ਦੌਰਾਨ ਹੇਮੰਤ ਬਿਸਵਾ ਸਰਮਾ ਦੀ ਮਾਤਾ ਮ੍ਰਿਣਾਲਿਨੀ ਦੇਵੀ, ਪਤਨੀ ਰਿੰਕੀ ਭੂਈਆਂ ਸਰਮਾ, ਪੁੱਤਰ ਨੰਦਿਲ ਅਤੇ ਬੇਟੀ ਸੁਕੰਨਿਆ ਸਰਮਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ.ਡੀ.ਏ. ਗਠਜੋੜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 126 ਮੈਂਬਰੀ ਵਿਧਾਨ ਸਭਾ ਵਿੱਚੋਂ ਰਿਕਾਰਡ 102 ਸੀਟਾਂ ਜਿੱਤੀਆਂ ਹਨ।

ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਬਣ ਕੇ ਸਰਮਾ ਨੇ ਅਸਾਮ ਦੀ ਸਿਆਸਤ ਵਿੱਚ ਆਪਣੀ ਪਕੜ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕੇਂਦਰੀ ਲੀਡਰਸ਼ਿਪ ਦਾ ਸਰਮਾ ’ਤੇ ਭਰੋਸਾ ਅਤੇ ਸੂਬੇ ਵਿੱਚ ਉਨ੍ਹਾਂ ਦੀ ਲੋਕਪ੍ਰਿਯਤਾ ਇਸ ਵੱਡੀ ਜਿੱਤ ਦਾ ਮੁੱਖ ਕਾਰਨ ਰਹੀ ਹੈ। ਸਰਕਾਰ ਦੇ ਗਠਨ ਦੇ ਨਾਲ ਹੀ ਹੁਣ ਆਉਣ ਵਾਲੇ ਦਿਨਾਂ ਵਿੱਚ ਮੰਤਰੀ ਮੰਡਲ ਦੇ ਵਿਸਥਾਰ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News