Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

Sri Guru Tegh Bahadur Ji: ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ। Hind Di Chadar Light and Sound Show in Barnala: ਬਰਨਾਲਾ ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਐੱਸਐੱਸਪੀ ਸਰਫ਼ਰਾਜ਼ ਆਲਮ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

Sri Guru Tegh Bahadur Ji: ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ।

Hind Di Chadar Light and Sound Show in Barnala: ਬਰਨਾਲਾ ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਐੱਸਐੱਸਪੀ ਸਰਫ਼ਰਾਜ਼ ਆਲਮ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ‘ਚ ‘ਹਿੰਦ ਦੀ ਚਾਦਰ’ ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਸ਼ੋਅ 14 ਨਵੰਬਰ ਸ਼ਾਮ 5:30 ਤੋਂ 7:30 ਵਜੇ ਤੱਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ ਨੂੰ ਜਿਵੰਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਦੋਸਤਾਂ ਨਾਲ ਇਹ ਇਤਿਹਾਸਕ ਸ਼ੋਅ ‘ਹਿੰਦ ਦੀ ਚਾਦਰ’ ਵੇਖਣ ਆਉਣ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜੱਥੇ ਵੱਲੋਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਵਿੱਚ ਖ਼ਾਸ ਤੌਰ ‘ਤੇ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਿਰਕਤ ਕਰਨਗੇ। ਉਨ੍ਹਾਂ ਆਖਿਆ ਕਿ ਸ਼ੋਅ ਵੇਖਣ ਲਈ ਸ਼ਾਮ 5:30 ਵਜੇ ਤੋਂ ਐਂਟਰੀ ਸ਼ੁਰੂ ਸ਼ੁਰੂ ਹੋਵੇਗੀ ਅਤੇ ਪਾਸ ਦੀ ਲੋੜ ਨਹੀਂ ਹੋਵੇਗੀ। ਸਮਾਗਮ ਸਭ ਲਈ ਖੁੱਲ੍ਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News