Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Hola-Mohalla 2026: ਪੁਰਾਤਨ ਰਵਾਇਤਾਂ ਅਨੁਸਾਰ ਹੋਲਾ-ਮਹੱਲਾ ਹੋਇਆ ਆਰੰਭ

Punjab News: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ ਕਿ 27 ਫਰਬਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਦੀ ਆਰੰਭਤਾ ਕਿਲਾ ਆਨੰਦਗੜ੍ਹ ਸਾਹਿਬ ਵਿਖੇ ਇਸ ਵਾਰ ਵੀ ਪੁਰਾਤਨ ਰਵਾਇਤਾਂ ਅਨੁਸਾਰ ਬੜੀ ਹੀ ਸਾਨੋ-ਸ਼ੌਕਤ ਅਤੇ ਆਧਿਆਤਮਿਕ […]
Nishant Malyan
By : Updated On: 27 Feb 2026 09:15:AM
Hola-Mohalla 2026: ਪੁਰਾਤਨ ਰਵਾਇਤਾਂ ਅਨੁਸਾਰ ਹੋਲਾ-ਮਹੱਲਾ ਹੋਇਆ ਆਰੰਭ

Punjab News: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ ਕਿ 27 ਫਰਬਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਦੀ ਆਰੰਭਤਾ ਕਿਲਾ ਆਨੰਦਗੜ੍ਹ ਸਾਹਿਬ ਵਿਖੇ ਇਸ ਵਾਰ ਵੀ ਪੁਰਾਤਨ ਰਵਾਇਤਾਂ ਅਨੁਸਾਰ ਬੜੀ ਹੀ ਸਾਨੋ-ਸ਼ੌਕਤ ਅਤੇ ਆਧਿਆਤਮਿਕ ਉਤਸ਼ਾਹ ਨਾਲ ਕੀਤੀ ਗਈ।
ਨਗਾਰਿਆਂ ਦੀ ਚੋਟ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਲੇ ਮਹੱਲੇ ਦੀ ਸ਼ੁਰੂਆਤ ਹੋਈ ਜਿਸ ਨਾਲ ਪੂਰਾ ਵਾਤਾਵਰਣ ਗੁਰੂ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

ਇਸ਼ਤਿਹਾਰ

ਇਸ ਮੌਕੇ ਪਹਿਲਾਂ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਗੁਰੂ ਘਰ ਦੇ ਕੀਰਤਨੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਭਾਵ ਨਾਲ ਹਾਜ਼ਰੀ ਭਰੀ।

ਰਸਮੀ ਆਗਾਜ਼ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ, ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਜਰਨੈਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਪੁਰਾਤਨ ਰਵਾਇਤ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦੀ ਦਸਤਾਰਬੰਦੀ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ ਅਤੇ ਸੰਤ ਮਹਾਪੁਰਸ਼ਾਂ ਵੱਲੋਂ ਨਗਾਰਿਆਂ ਤੇ ਚੋਟ ਲਗਾ ਕੇ ਹੋਲਾ ਮਹੱਲਾ ਦੀ ਆਰੰਭਤਾ ਦਾ ਐਲਾਨ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News