Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

Hola Mohalla: CM ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

Bhagwant Mann: ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆਂ ਵੀ ਮੌਜੂਦ ਰਹੇ। ਭਗਵੰਤ […]
By : Updated On: 14 Mar 2025 12:33:PM
Hola Mohalla: CM ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ
bhagwant

Bhagwant Mann: ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆਂ ਵੀ ਮੌਜੂਦ ਰਹੇ।

ਇਸ਼ਤਿਹਾਰ
https://twitter.com/AAPPunjab/status/1900441231185846686

ਭਗਵੰਤ ਮਾਨ ਨੇ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਸਮੂਹ ਸਾਧ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਇੱਕ ਧਰਮ ਜਾਂ ਇੱਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਤੇ ਦੁਨੀਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਨਵੇਂ ਜਥੇਦਾਰ ਦੀ ਚੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਤੇ ਅੱਜ ਹੋਲੇ ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।

Read Latest News and Breaking News at Daily Post TV, Browse for more News

Ad
Ad

Punjab District News