Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ 28 ਨਵੰਬਰ ਨੂੰ ਮੁੜ ਹੋਣ ਵਾਲੀਆਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਇਨ੍ਹਾਂ ਚੋਣ ਹਲਕਿਆਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਵੋਟਰ, ਜੋ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ 28 ਨਵੰਬਰ ਨੂੰ ਮੁੜ ਹੋਣ ਵਾਲੀਆਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਇਨ੍ਹਾਂ ਚੋਣ ਹਲਕਿਆਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਵੋਟਰ, ਜੋ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿਦਿਅਕ ਸੰਸਥਾਵਾਂ ਵਿੱਚ ਸੇਵਾ ਨਿਭਾਅ ਰਹੇ ਹਨ, ਉਨ੍ਹਾਂ ਨੂੰ ਵੀ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ

ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਚੋਣ ਹਲਕਿਆਂ ਦੇ ਵੋਟਰ ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28 ਨਵੰਬਰ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦੇ ਹਨ। ਇਹ ਛੁੱਟੀ ਉਸ ਦੀਆਂ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਪਟਿਆਲਾ ਤੇ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ ਦੇ ਕੁੱਲ 52 ਵਾਰਡਾਂ ਲਈ ਵੋਟਿੰਗ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News