ਗੜ੍ਹਸ਼ੰਕਰ ਸਬ ਡਵੀਜ਼ਨ ਦੇ ਸਾਰੇ ਵਿੱਦਿਅਕ ਅਦਾਰਿਆਂ ‘ਚ 6 ਫਰਵਰੀ ਨੂੰ ਛੁੱਟੀ ਦਾ ਐਲਾਨ

Latest News: ਸਬ ਡਵੀਜ਼ਨ ਗੜ੍ਹਸ਼ੰਕਰ ਅਧੀਨ ਆਉਂਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026 (ਸ਼ੁੱਕਰਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਰਬੀਰ ਕੌਰ ਭੁੱਲਰ ਵੱਲੋਂ ਜਾਰੀ ਕੀਤੇ ਗਏ ਹਨ। ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ […]
Khushi
By : Updated On: 05 Feb 2026 16:20:PM
ਗੜ੍ਹਸ਼ੰਕਰ ਸਬ ਡਵੀਜ਼ਨ ਦੇ ਸਾਰੇ ਵਿੱਦਿਅਕ ਅਦਾਰਿਆਂ ‘ਚ 6 ਫਰਵਰੀ ਨੂੰ ਛੁੱਟੀ ਦਾ ਐਲਾਨ

Latest News: ਸਬ ਡਵੀਜ਼ਨ ਗੜ੍ਹਸ਼ੰਕਰ ਅਧੀਨ ਆਉਂਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026 (ਸ਼ੁੱਕਰਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਰਬੀਰ ਕੌਰ ਭੁੱਲਰ ਵੱਲੋਂ ਜਾਰੀ ਕੀਤੇ ਗਏ ਹਨ।

ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ 4 ਫਰਵਰੀ 2026 ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿੱਚ ਸਬ ਡਵੀਜ਼ਨ ਗੜ੍ਹਸ਼ੰਕਰ ਵਿਚ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਚੱਲ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

ਜ਼ਿਕਰਯੋਗ ਹੈ ਕਿ 4 ਤੋਂ 6 ਫਰਵਰੀ 2026 ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਮੀਨਾਰ-ਏ-ਬੇਗਮਪੁਰਾ, ਚਰਨ ਛੋਹ ਗੰਗਾ ਅਤੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad