ਪੰਜਾਬ ਦੌਰੇ ‘ਤੇ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮੋਗਾ ਭਾਜਪਾ ਰੈਲੀ ‘ਚ ਹੋਣਗੇ ਸ਼ਾਮਿਲ

BJP rally in Moga Punjab; ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਹ ਰੈਲੀ ਮੋਗਾ ਪਿੰਡ ਤੋਂ ਸ਼ੁਰੂ ਹੋਵੇਗੀ, ਜਿਥੋਂ ਆਮ ਆਦਮੀ ਪਾਰਟੀ ਨੇ ਆਪਣੀ ਮੁਹਿੰਮ ਸ਼ੁਰੂ ਕੀਤੀ ਸੀ। […]
Jaspreet Singh
By : Updated On: 27 Feb 2026 15:08:PM
ਪੰਜਾਬ ਦੌਰੇ ‘ਤੇ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮੋਗਾ ਭਾਜਪਾ ਰੈਲੀ ‘ਚ ਹੋਣਗੇ ਸ਼ਾਮਿਲ

BJP rally in Moga Punjab; ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਹ ਰੈਲੀ ਮੋਗਾ ਪਿੰਡ ਤੋਂ ਸ਼ੁਰੂ ਹੋਵੇਗੀ, ਜਿਥੋਂ ਆਮ ਆਦਮੀ ਪਾਰਟੀ ਨੇ ਆਪਣੀ ਮੁਹਿੰਮ ਸ਼ੁਰੂ ਕੀਤੀ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਰਚ ‘ਚ ਪੰਜਾਬ ਦਾ ਦੌਰ ਕਰਨਗੇ। ਉਹ 14 ਮਾਰਚ ਨੂੰ ਮੋਗਾ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕਰਨਗੇ। ਉਹ ਇਸ ਰੈਲੀ ‘ਚ ਭਾਜਪਾ ਦੇ ਲਈ ਪੰਜਾਬ ਵਿਧਾਨ ਸਭਾ ਚੋਣ 2027 ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਰੈਲੀ ਦੇ ਲਈ ਭਾਜਪਾ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀ ਜਾ ਰਹੀ ਹੈ।

ਭਾਰਤੀ ਜਨਤਾ ਪਾਰਟੀ ਨੇ ਮੋਗਾ ਰੈਲੀ ਨੂੰ ਗ੍ਰੈਂਡ ਰੈਲੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਤੋਂ ਪਹਿਲਾਂ ਹੀ ਪਾਰਟੀ ਨੇ 117 ਵਿਧਾਨ ਸਭਾ ਖੇਤਰਾਂ ਚ ਰੈਲੀ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਇਸ ਚ ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਪਟਿਆਲਾ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਰੇ ਹਲਕਾਂ ਇੰਚਾਰਜਾਂ ਨੂੰ ਰੈਲੀ ਦੀਆਂ ਤਿਆਰੀਆਂ ਲਈ ਨਿਰਦੇਸ਼ ਦੇ ਦਿੱਤੇ ਹਨ।

ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਰੈਲੀ ਦੇ ਲਈ ਬੂਥ ਲੈਵਲ ਤੋਂ ਲੈ ਕੇ ਸੂਬਾ ਪੱਧਰ ਤੱਕ ਦੇ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਭਰ ਚ ਭਾਜਪਾ ਦੇ 630 ਮੰਡਲ ਹਨ। ਸਾਰੇ ਮੰਡਲਾਂ ਨੂੰ ਰੈਲੀ ਚ ਸ਼ਾਮਲ ਹੋਣ ਦੇ ਲਈ ਕਿਹਾ ਗਿਆ ਹੈ। ਮੰਡਲ ਪ੍ਰਧਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਬੂਥ ਲੈਵਲ ਤੋਂ ਵਰਕਰਾਂ ਨੂੰ ਰੈਲੀ ਚ ਲੈ ਕੇ ਆਉਣ ਤਾਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਦੇਸ਼ ਬੂਥ ਲੈਵਲ ਦੇ ਵਰਕਰਾਂ ਤੱਕ ਪਹੁੰਚ ਜਾਵੇ।

ਮੋਗਾ ਰੈਲੀ ਚ ਭਾਜਪਾ ਦਾ ਟੀਚਾ ਹੈ ਕਿ ਇੱਕ ਤੋਂ ਸਵਾ ਲੱਖ ਲੋਕਾਂ ਦਾ ਇਕੱਠ ਕਰਨ ਦਾ ਹੈ। ਭਾਜਪਾ ਨੇ ਮਾਲਵਾ ਹਲਕਾ ਇੰਚਾਰਜਾਂ ਨੂੰ 2-2 ਹਜ਼ਾਰ ਲੋਕਾਂ ਨੂੰ ਰੈਲੀ ਚ ਲਿਆਉਣ ਦਾ ਟਾਰਗੇਟ ਦਿੱਤਾ ਹੈ। ਉੱਥੇ ਹੀ, ਦੂਰ ਦੇ ਹਲਕਿਆਂ ਤੋਂ 500 ਲੋਕਾਂ ਨੂੰ ਲਿਆਉਣ ਦਾ ਟੀਚਾ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad