Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲੀਆਂ ਆ ਰਹੀਆਂ ਹਨ, ਇਸ ਲਈ ਅਸੀਂ ਇਨ੍ਹਾਂ ਨੂੰ ਰੋਕਣ ਵਾਲੇ ਕੌਣ ਹੁੰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਰਾਸਤ ਨੂੰ ਸੰਭਾਲਣ ਅਤੇ ਨਿੱਜੀ ਸੰਸਥਾਵਾਂ ਨੂੰ ਖਰੀਦਣ ਵਾਲੀ ਪਹਿਲੀ ਸਰਕਾਰ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਸਰਕਾਰੀ ਸੰਸਥਾਵਾਂ ਨੂੰ ਘਾਟੇ ਵਿੱਚ ਦਿਖਾ ਕੇ ਵੇਚਦੀਆਂ ਸਨ।