Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Batala ਨੇੜੇ ਭਿਆਨਕ ਹਾਦਸਾ: ਕਾਰ ਦੀ ਟੱਕਰ ਨਾਲ ਪਤੀ-ਪਤਨੀ ਦੀ ਮੌਤ, ਡਰਾਈਵਰ ਫ਼ਰਾਰ

Batala ਦੇ ਨੇੜੇ ਨੈਸ਼ਨਲ ਹਾਈਵੇ ‘ਤੇ ਪਿੰਡ Bidhipur ਕੋਲ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਹਿਚਾਣ ਸਤਨਾਮ ਸਿੰਘ (65) ਵਾਸੀ ਪਿੰਡ ਮੂਲਿਆਂਵਾਲ ਅਤੇ ਉਸਦੀ ਪਤਨੀ ਪਰਮਜੀਤ ਕੌਰ ਵਜੋਂ ਹੋਈ ਹੈ। ਦੋਵੇਂ ਆਪਣੇ ਮੋਟਰਸਾਈਕਲ ‘ਤੇ ਪਿੰਡ ਅਰਜੁਨਪੁਰ ਵਿੱਚ ਰਿਸ਼ਤੇਦਾਰਾਂ ਕੋਲ ਜਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Batala ਨੇੜੇ ਭਿਆਨਕ ਹਾਦਸਾ: ਕਾਰ ਦੀ ਟੱਕਰ ਨਾਲ ਪਤੀ-ਪਤਨੀ ਦੀ ਮੌਤ, ਡਰਾਈਵਰ ਫ਼ਰਾਰ

Batala ਦੇ ਨੇੜੇ ਨੈਸ਼ਨਲ ਹਾਈਵੇ ‘ਤੇ ਪਿੰਡ Bidhipur ਕੋਲ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਹਿਚਾਣ ਸਤਨਾਮ ਸਿੰਘ (65) ਵਾਸੀ ਪਿੰਡ ਮੂਲਿਆਂਵਾਲ ਅਤੇ ਉਸਦੀ ਪਤਨੀ ਪਰਮਜੀਤ ਕੌਰ ਵਜੋਂ ਹੋਈ ਹੈ। ਦੋਵੇਂ ਆਪਣੇ ਮੋਟਰਸਾਈਕਲ ‘ਤੇ ਪਿੰਡ ਅਰਜੁਨਪੁਰ ਵਿੱਚ ਰਿਸ਼ਤੇਦਾਰਾਂ ਕੋਲ ਜਾ ਰਹੇ ਸਨ।ਜਦੋਂ ਉਹ ਪਿੰਡ ਬਿਧੀਪੁਰ-ਸਿੱਧਵਾਂ ਦੇ ਮੌੜ ਤੋਂ ਗੁਰਦਾਸਪੁਰ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵੱਲ ਨੂੰ ਜਾ ਰਹੇ ਸਨ ਤਾਂ ਪਿੱਛੋ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪਤੀ ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ।

ਇਸ ਸੰਬੰਧੀ ਪੁਲਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਨੋ ਵਾਹਨਾਂ ਨੂੰ ਕਬਜੇ ‘ਚ ਲੈਂਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਕੇ ਮ੍ਰਿਤਕਾਂ ਦੇ ਪੁੱਤਰ ਹਿੱਤਕਾਰ ਦੇ ਬਿਆਨਾਂ ਦੇ ਅਧਾਰ ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News