Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਦਿੱਲੀ-ਮੁੰਬਈ ਐਕਸਪ੍ਰੈੱਸਵੇਅ ‘ਤੇ ਭਿਆਨਕ ਹਾਦਸਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ, 2 ਗੰਭੀਰ ਜ਼ਖਮੀ

Delhi Mumbai Expressway Accident; ਹਰਿਆਣਾ ਦੇ ਨੂੰਹ ਜ਼ਿਲ੍ਹੇ ਵਿੱਚੋਂ ਲੰਘਦੇ ਦਿੱਲੀ-ਮੁੰਬਈ-ਬੜੌਦਾ ਐਕਸਪ੍ਰੈੱਸਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ ਝਿਰਕਾ ਸਦਰ ਥਾਣਾ ਖੇਤਰ ਅਧੀਨ ਇੱਕ ਕਾਰ ਪੁਲੀਆ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿੱਲੀ-ਮੁੰਬਈ ਐਕਸਪ੍ਰੈੱਸਵੇਅ ‘ਤੇ ਭਿਆਨਕ ਹਾਦਸਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ, 2 ਗੰਭੀਰ ਜ਼ਖਮੀ

Delhi Mumbai Expressway Accident; ਹਰਿਆਣਾ ਦੇ ਨੂੰਹ ਜ਼ਿਲ੍ਹੇ ਵਿੱਚੋਂ ਲੰਘਦੇ ਦਿੱਲੀ-ਮੁੰਬਈ-ਬੜੌਦਾ ਐਕਸਪ੍ਰੈੱਸਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ ਝਿਰਕਾ ਸਦਰ ਥਾਣਾ ਖੇਤਰ ਅਧੀਨ ਇੱਕ ਕਾਰ ਪੁਲੀਆ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, ਇਹ ਹਾਦਸਾ ਰਕਬਾ ਸਾਈਮੀਰਵਾਸ ਦੇ ਚੈਨਲ ਨੰਬਰ 77.05 ਨੇੜੇ ਵਾਪਰਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਕਾਰ ਚਾਲਕ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਪੁਲੀਆ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਸ ਹਾਦਸੇ ਵਿੱਚ ਮਹਿਤਾਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਜੈਪੁਰ ਅਤੇ ਜਸਲੀਨ ਕੌਰ ਪਤਨੀ ਵੀਰੇਂਦਰ ਸਿੰਘ ਵਾਸੀ ਜੈਪੁਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਤਿੰਨ ਹੋਰ ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਉੱਥੋਂ ਲੰਘ ਰਹੇ ਹੋਰ ਵਾਹਨ ਚਾਲਕਾਂ ਨੇ ਮੌਕੇ ‘ਤੇ ਰੁਕ ਕੇ ਪੁਲਿਸ ਨੂੰ ਸੂਚਨਾ ਦਿੱਤੀ। ਰੋਡ ਸੁਰੱਖਿਆ ਏਜੰਸੀ ਦੀ ਟੀਮ ਵੀ ਮੌਕੇ ‘ਤੇ ਪਹੁੰਚੀ। ਕਾਫ਼ੀ ਮੁਸ਼ੱਕਤ ਤੋਂ ਬਾਅਦ ਜ਼ਖਮੀਆਂ ਨੂੰ ਬੁਰੀ ਤਰ੍ਹਾਂ ਨੁਕਸਾਨੀ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਮਾਂਡੀਖੇੜਾ ਹਸਪਤਾਲ ਪਹੁੰਚਾਇਆ ਗਿਆ।

ਇਲਾਜ ਦੌਰਾਨ ਜ਼ਖਮੀਆਂ ਵਿੱਚੋਂ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਿਸ ਨਾਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਤੀਜੇ ਮ੍ਰਿਤਕ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਪੁਲਿਸ ਮੁਤਾਬਕ ਕਾਰ ਵਿੱਚ ਸਵਾਰ ਸਾਰੇ ਲੋਕ ਜੈਪੁਰ ਦੇ ਰਹਿਣ ਵਾਲੇ ਸਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਦੱਸੇ ਜਾ ਰਹੇ ਹਨ।

ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਮਾਂਡੀਖੇੜਾ ਹਸਪਤਾਲ ਵਿੱਚ ਰੱਖੀਆਂ ਗਈਆਂ ਹਨ, ਜਿੱਥੇ ਪੋਸਟਮਾਰਟਮ ਦੀ ਪ੍ਰਕਿਰਿਆ ਚੱਲ ਰਹੀ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News