Journalism Of Hope

ਯਮੁਨਾ ਐਕਸਪ੍ਰੈਸਵੇ ’ਤੇ ਭਿਆਨਕ ਹਾਦਸਾ, ਸਲੀਪਰ ਬੱਸ ਨੂੰ ਲੱਗੀ ਅੱਗ; 9 ਯਾਤਰੀਆਂ ਦੀ ਮੌਤ

Greater Noida bus fire; ਗ੍ਰੇਟਰ ਨੋਇਡਾ ਨੇੜੇ ਯਮੁਨਾ ਐਕਸਪ੍ਰੈਸਵੇ ’ਤੇ ਬੁੱਧਵਾਰ ਦੇਰ ਰਾਤ ਇੱਕ ਡਬਲ ਡੈਕਰ ਸਲੀਪਰ ਬੱਸ ਅੱਗ ਦਾ ਗੋਲਾ ਬਣ ਗਈ। ਇਸ ਭਿਆਨਕ ਹਾਦਸੇ ਵਿੱਚ 9 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਕੈਲਾਸ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਏਅਰਪੋਰਟ ਇੰਟਰਚੇਂਜ ਨੇੜੇ 35ਵੇਂ ਕਿਲੋਮੀਟਰ […]
By : Updated On: 24 Sep 2026 09:41:AM
ਯਮੁਨਾ ਐਕਸਪ੍ਰੈਸਵੇ ’ਤੇ ਭਿਆਨਕ ਹਾਦਸਾ, ਸਲੀਪਰ ਬੱਸ ਨੂੰ ਲੱਗੀ ਅੱਗ; 9 ਯਾਤਰੀਆਂ ਦੀ ਮੌਤ

Greater Noida bus fire; ਗ੍ਰੇਟਰ ਨੋਇਡਾ ਨੇੜੇ ਯਮੁਨਾ ਐਕਸਪ੍ਰੈਸਵੇ ’ਤੇ ਬੁੱਧਵਾਰ ਦੇਰ ਰਾਤ ਇੱਕ ਡਬਲ ਡੈਕਰ ਸਲੀਪਰ ਬੱਸ ਅੱਗ ਦਾ ਗੋਲਾ ਬਣ ਗਈ। ਇਸ ਭਿਆਨਕ ਹਾਦਸੇ ਵਿੱਚ 9 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਕੈਲਾਸ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ਼ਤਿਹਾਰ

ਇਹ ਹਾਦਸਾ ਏਅਰਪੋਰਟ ਇੰਟਰਚੇਂਜ ਨੇੜੇ 35ਵੇਂ ਕਿਲੋਮੀਟਰ ਮਾਈਲਸਟੋਨ ’ਤੇ ਵਾਪਰਿਆ। ਅੱਗ ਇੰਨੀ ਭਿਆਨਕ ਸੀ ਕਿ ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਚਾਇਆ ਨਹੀਂ ਜਾ ਸਕਿਆ।

ਮ੍ਰਿਤਕਾਂ ਵਿੱਚ ਬੱਚੇ, ਔਰਤਾਂ ਅਤੇ ਬਜ਼ੁਰਗ ਵੀ ਸ਼ਾਮਲ ਦੱਸੇ ਜਾ ਰਹੇ ਹਨ। ਰਾਹਤ ਅਤੇ ਬਚਾਅ ਟੀਮਾਂ ਨੇ ਕਰੀਬ 5 ਘੰਟਿਆਂ ਦੀ ਮਿਹਨਤ ਤੋਂ ਬਾਅਦ ਬੱਸ ਦੀ ਬਾਡੀ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ।

ਜਾਣਕਾਰੀ ਮੁਤਾਬਕ ਰਾਜ ਕਲਪਨਾ ਟ੍ਰੈਵਲਜ਼ ਦੀ ਇਹ ਬੱਸ ਦਿੱਲੀ ਤੋਂ ਮਹੋਬਾ ਜਾ ਰਹੀ ਸੀ। ਪ੍ਰਤੱਖਦਰਸ਼ੀਆਂ ਅਨੁਸਾਰ ਏਅਰਪੋਰਟ ਇੰਟਰਚੇਂਜ ਨੇੜੇ ਡਰਾਈਵਰ ਨੂੰ ਇੰਜਣ ਵਾਲੇ ਪਾਸੇ ਅੱਗ ਲੱਗਣ ਦਾ ਪਤਾ ਲੱਗਾ।

ਡਰਾਈਵਰ ਨੇ ਬੱਸ ਨੂੰ ਸਾਈਡ ’ਤੇ ਰੋਕ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਤੇਜ਼ੀ ਨਾਲ ਫੈਲ ਗਈ। ਡਰਾਈਵਰ ਅਤੇ ਕੰਡਕਟਰ ਨੇ ਯਾਤਰੀਆਂ ਨੂੰ ਬਾਹਰ ਨਿਕਲਣ ਲਈ ਆਵਾਜ਼ਾਂ ਲਗਾਈਆਂ। ਇਸ ਦੌਰਾਨ 20 ਤੋਂ ਵੱਧ ਯਾਤਰੀ ਬੱਸ ਤੋਂ ਛਾਲ ਮਾਰ ਕੇ ਬਚ ਗਏ, ਪਰ 9 ਯਾਤਰੀ ਅੰਦਰ ਹੀ ਫਸ ਗਏ।

ਫਾਇਰ ਬ੍ਰਿਗੇਡ, ਪੁਲਿਸ ਅਤੇ ਯਮੁਨਾ ਐਕਸਪ੍ਰੈਸਵੇ ਸੁਰੱਖਿਆ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਅੱਗ ਦੀ ਗੰਭੀਰਤਾ ਨੂੰ ਦੇਖਦੇ ਹੋਏ ਜੇਵਰ ਟੋਲ ਅਤੇ ਏਅਰਪੋਰਟ ਇੰਟਰਚੇਂਜ ’ਤੇ ਕੁਝ ਸਮੇਂ ਲਈ ਟ੍ਰੈਫਿਕ ਰੋਕਿਆ ਗਿਆ।

ਹਾਦਸੇ ਤੋਂ ਬਾਅਦ ਬਚੇ ਹੋਏ ਯਾਤਰੀਆਂ ਨੂੰ ਪ੍ਰਸ਼ਾਸਨ ਵੱਲੋਂ ਮੁੱਢਲੀ ਸਹਾਇਤਾ ਦੇ ਕੇ ਟੈਂਪੋ ਟ੍ਰੈਵਲਰ ਰਾਹੀਂ ਉਨ੍ਹਾਂ ਦੀ ਮੰਜ਼ਿਲ ਵੱਲ ਭੇਜਿਆ ਗਿਆ।

ਪੁਲਿਸ ਮੁਤਾਬਕ ਸੜੀਆਂ ਹੋਈਆਂ ਲਾਸ਼ਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਰਿਹਾ ਹੈ। ਬੱਸ ਦੀ ਟਿਕਟ ਬੁਕਿੰਗ ਡੀਟੇਲ ਦੇ ਆਧਾਰ ’ਤੇ ਯਾਤਰੀਆਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪਛਾਣ ਲਈ DNA ਸੈਂਪਲ ਵੀ ਲਏ ਜਾਣਗੇ।

ਫਿਲਹਾਲ ਬੱਸ ਨੂੰ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News