Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਜਲੰਧਰ ’ਚ ਭਿਆਨਕ ਸੜਕ ਹਾਦਸਾ, ਬਰਥਡੇ ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਮੌਤ

ਜਲੰਧਰ: ਸ਼ਹਿਰ ਵਿੱਚ ਐਤਵਾਰ ਤੜਕੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਪੁਲਿਸ ਲਾਈਨ ਨੇੜੇ ਸਥਿਤ ਫਲਾਈਓਵਰ ’ਤੇ ਉਸ ਸਮੇਂ ਵਾਪਰਿਆ, ਜਦੋਂ ਦੋਸਤ ਦੀ ਜਨਮਦਿਨ ਪਾਰਟੀ ਤੋਂ ਘਰ ਪਰਤ ਰਹੀ ਫਾਕਸਵੈਗਨ ਕਾਰ ਸੜਕ ’ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਨਾਲ ਪਿੱਛੇ ਤੋਂ ਟਕਰਾ ਗਈ। ਮ੍ਰਿਤਕਾਂ ਦੀ ਪਛਾਣ ਸਪੀਡ ਰਿਕਾਰਡ ਕੰਪਨੀ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ ’ਚ ਭਿਆਨਕ ਸੜਕ ਹਾਦਸਾ, ਬਰਥਡੇ ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਮੌਤ
  • ਮ੍ਰਿਤਕਾਂ ‘ਚ ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਾ ਪੁੱਤ ਵੀ

ਜਲੰਧਰ: ਸ਼ਹਿਰ ਵਿੱਚ ਐਤਵਾਰ ਤੜਕੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਪੁਲਿਸ ਲਾਈਨ ਨੇੜੇ ਸਥਿਤ ਫਲਾਈਓਵਰ ’ਤੇ ਉਸ ਸਮੇਂ ਵਾਪਰਿਆ, ਜਦੋਂ ਦੋਸਤ ਦੀ ਜਨਮਦਿਨ ਪਾਰਟੀ ਤੋਂ ਘਰ ਪਰਤ ਰਹੀ ਫਾਕਸਵੈਗਨ ਕਾਰ ਸੜਕ ’ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਨਾਲ ਪਿੱਛੇ ਤੋਂ ਟਕਰਾ ਗਈ। ਮ੍ਰਿਤਕਾਂ ਦੀ ਪਛਾਣ ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਵਜੋਂ ਹੋਈ ਹੈ।

ਥਾਣਾ ਬਾਰਾਦਰੀ ਦੇ ਐੱਸਐੱਚਓ ਸਾਹਿਲ ਚੌਧਰੀ ਅਨੁਸਾਰ ਪੁਲਿਸ ਨੂੰ ਹਾਦਸੇ ਦੀ ਸੂਚਨਾ ਤੜਕੇ ਕਰੀਬ 3 ਵਜੇ ਮਿਲੀ ਸੀ। ਮੌਕੇ ’ਤੇ ਪਹੁੰਚਣ ’ਤੇ ਪਤਾ ਲੱਗਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਫਲਾਈਓਵਰ ’ਤੇ ਸਫ਼ਾਈ ਕਰ ਰਹੇ ਸਨ। ਕੂੜਾ ਇਕੱਠਾ ਕਰਨ ਲਈ ਉਨ੍ਹਾਂ ਨੇ ਟਰੈਕਟਰ-ਟਰਾਲੀ ਉੱਥੇ ਖੜ੍ਹੀ ਕੀਤੀ ਹੋਈ ਸੀ। ਪੁਲਿਸ ਮੁਤਾਬਕ ਕਾਰ ਬੀਐੱਮਸੀ ਚੌਕ ਵੱਲੋਂ ਬੀਐੱਸਐੱਫ ਚੌਕ ਵੱਲ ਜਾ ਰਹੀ ਸੀ। ਇਸ ਦੌਰਾਨ ਕਾਰ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਹਾਦਸੇ ਸਮੇਂ ਕਾਰ ਵਿੱਚ ਕੁੱਲ ਪੰਜ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ। ਬਾਕੀ ਤਿੰਨ ਸਾਥੀ ਪਹਿਲਾਂ ਹੀ ਆਪਣੇ ਘਰ ਜਾ ਚੁੱਕੇ ਸਨ।

ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਐੱਸਐੱਚਓ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਨੇ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News