Journalism Of Hope
BREAKING NEWS
ਡੇਲੀ ਪੋਸਟ ‘ਤੇ ‘The Great Khali’ ਦਾ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਓਹੀ ਕਰ ਸਕਦਾ ਪੰਜਾਬ ’ਚੋਂ ਨਸ਼ਾ ਖ਼ਤਮ’......ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ.....ਪ੍ਰਦਰਸ਼ਨ ਦੌਰਾਨ ਭਿੜੇ ਭਾਜਪਾ-ਬਸਪਾ ਵਰਕਰ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ.....ਕੇਂਦਰੀ ਕੈਬਨਿਟ ਨੇ EPF-EPS ਲਈ ਬੇਸਿਕ ਤਨਖਾਹ ਦੀ ਸੀਮਾ ਵਧਾਈ....ਓਲਡ ਪੈਨਸ਼ਨ ਸਕੀਮ ਮਾਮਲੇ ’ਚ ਪੰਜਾਬ ਸਰਕਾਰ ‘ਤੇ ਹਾਈਕੋਰਟ ਸਖ਼ਤ.....ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਤਰਨਤਾਰਨ ‘ਚ ਭਿਆਨਕ ਸੜਕ ਹਾਦਸਾ, ਮਾਸੂਮ ਬੱਚੀ ਦੀ ਮੌਤ

Tarn Taran Accident; ਤਰਨਤਾਰਨ ‘ਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ‘ਤੇ ਸਥਿਤ ਬੰਡਾਲਾ ਕਸਬੇ ਨੇੜੇ ਬੂਥਾ ਵਾਲੇ ਮੋੜ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੰਜਾਬ ਰੋਡਵੇਜ਼ ਦੀ ਬੇਕਾਬੂ ਬੱਸ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ‘ਚ ਬੱਸ ‘ਚ ਸਵਾਰ ਇੱਕ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ […]
Jaspreet Singh
By : Updated On: 17 Sep 2026 21:29:PM
ਤਰਨਤਾਰਨ ‘ਚ ਭਿਆਨਕ ਸੜਕ ਹਾਦਸਾ, ਮਾਸੂਮ ਬੱਚੀ ਦੀ ਮੌਤ

Tarn Taran Accident; ਤਰਨਤਾਰਨ ‘ਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ‘ਤੇ ਸਥਿਤ ਬੰਡਾਲਾ ਕਸਬੇ ਨੇੜੇ ਬੂਥਾ ਵਾਲੇ ਮੋੜ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੰਜਾਬ ਰੋਡਵੇਜ਼ ਦੀ ਬੇਕਾਬੂ ਬੱਸ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ।

ਇਸ਼ਤਿਹਾਰ

ਇਸ ਦਰਦਨਾਕ ਹਾਦਸੇ ‘ਚ ਬੱਸ ‘ਚ ਸਵਾਰ ਇੱਕ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 8 ਹੋਰ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਜਾਣਕਾਰੀ ਮੁਤਾਬਕ ਮੋਗਾ ਡਿਪੋ ਦੀ ਪੰਜਾਬ ਰੋਡਵੇਜ਼ ਬੱਸ (ਨੰਬਰ PB-04-AE-0995) ਅੰਮ੍ਰਿਤਸਰ ਤੋਂ ਸਵਾਰੀਆਂ ਲੈ ਕੇ ਮੋਗਾ ਵੱਲ ਜਾ ਰਹੀ ਸੀ। ਜਦੋਂ ਬੱਸ ਤਰਨਤਾਰਨ ਬਾਈਪਾਸ ‘ਤੇ ਬੂਥਾ ਮੋੜ ਨੇੜੇ ਪਹੁੰਚੀ ਤਾਂ ਅਚਾਨਕ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ (ਨੰਬਰ PB-03-BG-9307) ਨਾਲ ਟਕਰਾ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਕੰਡਕਟਰ ਸਾਈਡ ਵਾਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਖ-ਪੁਕਾਰ ਮਚ ਗਈ। ਟੱਕਰ ਕਾਰਨ ਇੱਕ ਮਹਿਲਾ ਯਾਤਰੀ ਦੀ ਲੱਤ ਬੱਸ ਦੀ ਬਾਡੀ ‘ਚ ਬੁਰੀ ਤਰ੍ਹਾਂ ਫਸ ਗਈ ਸੀ, ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਲੋਹੇ ਦੀ ਰਾਡ ਕੱਟ ਕੇ ਬਾਹਰ ਕੱਢਿਆ ਗਿਆ।

ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ‘ਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News