Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

UP ‘ਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ; ਇੱਕੋ ਪਰਿਵਾਰ ਦੇ 5 ਜੀਆਂ ਦੀ ਗਈ ਜਾਨ

ਮ੍ਰਿਤਕਾਂ ‘ਚ ਇੱਕੋ ਪਰਿਵਾਰ ਦੇ 5 ਜੀਅ ਸ਼ਾਮਲ, ਦੋ ਦੀ ਹਾਲਤ ਨਾਜ਼ੁਕ ਰਿਸ਼ਤੇਦਾਰ ਦੇ ਘਰ ਮੰਗਲਿਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰਿਵਾਰ UP road accident; ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਨੈਸ਼ਨਲ ਹਾਈਵੇ-28 ‘ਤੇ ਇੱਕ ਬੇਕਾਬੂ ਟ੍ਰੇਲਰ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
UP ‘ਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ; ਇੱਕੋ ਪਰਿਵਾਰ ਦੇ 5 ਜੀਆਂ ਦੀ ਗਈ ਜਾਨ

ਮ੍ਰਿਤਕਾਂ ‘ਚ ਇੱਕੋ ਪਰਿਵਾਰ ਦੇ 5 ਜੀਅ ਸ਼ਾਮਲ, ਦੋ ਦੀ ਹਾਲਤ ਨਾਜ਼ੁਕ

ਰਿਸ਼ਤੇਦਾਰ ਦੇ ਘਰ ਮੰਗਲਿਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰਿਵਾਰ

UP road accident; ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਨੈਸ਼ਨਲ ਹਾਈਵੇ-28 ‘ਤੇ ਇੱਕ ਬੇਕਾਬੂ ਟ੍ਰੇਲਰ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ 5 ਜੀਅ ਸ਼ਾਮਲ ਹਨ।

ਇਹ ਹਾਦਸਾ ਹਾਟਾ ਕੋਤਵਾਲੀ ਅਧੀਨ ਥਰੁਆਡੀਹ ਨੇੜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੰਦਰ ਸਵਾਰ ਲੋਕ ਬੁਰੀ ਤਰ੍ਹਾਂ ਫਸ ਗਏ। ਹਾਦਸੇ ਦੀ ਆਵਾਜ਼ ਸੁਣ ਕੇ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਦੀ ਮਦਦ ਨਾਲ ਕਾਰ ਵਿੱਚੋਂ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ।

ਮੰਗਲਿਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰਿਵਾਰ

ਜਾਣਕਾਰੀ ਮੁਤਾਬਕ ਕਾਰ ਸਵਾਰ ਸਾਰੇ ਲੋਕ ਆਪਣੇ ਰਿਸ਼ਤੇਦਾਰ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਹ ਪਰਿਵਾਰ ਕਪਤਾਨਗੰਜ ਥਾਣਾ ਖੇਤਰ ਦੇ ਭਲੁਹੀ ਪਿੰਡ ਦਾ ਰਹਿਣ ਵਾਲਾ ਸੀ।

ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਗੋਰਖਪੁਰ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਚਲਾਇਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News