Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਅਮਰੀਕਾ ‘ਚ ਵਾਪਰਿਆ ਭਿਆਨਕ ਭਾਣਾ: ਟੈਕਸਾਸ ਦੇ ਫੂਡ ਸਟੋਰ ‘ਚ ਲੱਗੀ ਅੱਗ, ਕਰਨਾਲ ਦਾ ਨੌਜਵਾਨ ਤੇ ਪੰਜਾਬੀ ਮਾਲਕ ਜ਼ਿੰਦਾ ਸੜੇ

Texas Store Fire: ਅਮਰੀਕਾ ਦੇ ਟੈਕਸਾਸ ਵਿੱਚ ਇੱਕ ਫੂਡ ਸਟੋਰ ਵਿੱਚ ਲੱਗੀ ਭਿਆਨਕ ਅੱਗ ਨੇ ਦੋ ਭਾਰਤੀਆਂ ਦੀ ਜਾਨ ਲੈ ਲਈ ਹੈ। ਇਸ ਹਾਦਸੇ ਵਿੱਚ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਗੰਗਾਥੇਰੀ ਦਾ 22 ਸਾਲਾ ਨੌਜਵਾਨ ਸੁਖਵਿੰਦਰ ਸਿੰਘ ਅਤੇ ਸਟੋਰ ਦਾ ਮਾਲਕ, ਜੋ ਕਿ ਪੰਜਾਬ ਦਾ ਰਹਿਣ ਵਾਲਾ ਸੀ, ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ […]
By : Updated On: 28 Apr 2026 09:50:AM
ਅਮਰੀਕਾ ‘ਚ ਵਾਪਰਿਆ ਭਿਆਨਕ ਭਾਣਾ: ਟੈਕਸਾਸ ਦੇ ਫੂਡ ਸਟੋਰ ‘ਚ ਲੱਗੀ ਅੱਗ, ਕਰਨਾਲ ਦਾ ਨੌਜਵਾਨ ਤੇ ਪੰਜਾਬੀ ਮਾਲਕ ਜ਼ਿੰਦਾ ਸੜੇ

Texas Store Fire: ਅਮਰੀਕਾ ਦੇ ਟੈਕਸਾਸ ਵਿੱਚ ਇੱਕ ਫੂਡ ਸਟੋਰ ਵਿੱਚ ਲੱਗੀ ਭਿਆਨਕ ਅੱਗ ਨੇ ਦੋ ਭਾਰਤੀਆਂ ਦੀ ਜਾਨ ਲੈ ਲਈ ਹੈ। ਇਸ ਹਾਦਸੇ ਵਿੱਚ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਗੰਗਾਥੇਰੀ ਦਾ 22 ਸਾਲਾ ਨੌਜਵਾਨ ਸੁਖਵਿੰਦਰ ਸਿੰਘ ਅਤੇ ਸਟੋਰ ਦਾ ਮਾਲਕ, ਜੋ ਕਿ ਪੰਜਾਬ ਦਾ ਰਹਿਣ ਵਾਲਾ ਸੀ, ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਦੋਵੇਂ ਸਟੋਰ ਦੇ ਅੰਦਰ ਸੁੱਤੇ ਹੋਏ ਸਨ।

ਬਚਣ ਦਾ ਨਹੀਂ ਮਿਲਿਆ ਮੌਕਾ

ਟੈਕਸਾਸ ਪੁਲਿਸ ਅਨੁਸਾਰ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਅੰਦਰ ਮੌਜੂਦ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ। ਜਦੋਂ ਤੱਕ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ, ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ ਅਤੇ ਸਟੋਰ ਪੂਰੀ ਤਰ੍ਹਾਂ ਸੁਆਹ ਹੋ ਗਿਆ ਸੀ। ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

50 ਲੱਖ ਖਰਚ ਕੇ ਪਹੁੰਚਿਆ ਸੀ ਸੁਪਨਿਆਂ ਦੇ ਦੇਸ਼

ਮ੍ਰਿਤਕ ਸੁਖਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਉਸ ਦੇ ਪਿਤਾ ਸ਼ੀਸ਼ਪਾਲ (ਕਿਸਾਨ) ਨੇ ਆਪਣੀ ਜਮ੍ਹਾਂ ਪੂੰਜੀ ਅਤੇ ਕਰਜ਼ਾ ਚੁੱਕ ਕੇ 50 ਲੱਖ ਰੁਪਏ ਖਰਚ ਕੀਤੇ ਸਨ ਤਾਂ ਜੋ ਸੁਖਵਿੰਦਰ ਨੂੰ ‘ਡੌਂਕੀ ਰੂਟ’ ਰਾਹੀਂ ਅਮਰੀਕਾ ਭੇਜਿਆ ਜਾ ਸਕੇ। ਸੁਖਵਿੰਦਰ ਦੀਆਂ ਦੋ ਭੈਣਾਂ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਵਿਆਹ ਹੋ ਚੁੱਕਾ ਹੈ।

ਪਿੰਡ ਵਿੱਚ ਸੋਗ ਦੀ ਲਹਿਰ

ਸੁਖਵਿੰਦਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਗੰਗਾਥੇਰੀ ਵਿੱਚ ਚੁੱਪੀ ਪਸਰ ਗਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਦੇ ਸਰਪੰਚ ਕੁਲਦੀਪ ਨੇ ਸੁਖਵਿੰਦਰ ਨੂੰ ਇੱਕ ਮਿਹਨਤੀ ਨੌਜਵਾਨ ਦੱਸਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਵਿੱਤੀ ਮਦਦ ਕੀਤੀ ਜਾਵੇ ਅਤੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News