Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਜੇਲ੍ਹ ‘ਚ ਖ਼ੌਫ਼ਨਾਕ ਮੰਜ਼ਰ: 10 ਦਿਨਾਂ ‘ਚ ਤੀਜੀ ਖ਼ੁਦਕੁਸ਼ੀ, ਕਤਲ ਕੇਸ ‘ਚ ਸਜ਼ਾ ਕੱਟ ਰਹੇ ਕੈਦੀ ਨੇ ਲਾਇਆ ਫਾਹਾ

Punjab Jail News: ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚ ਸੋਮਵਾਰ ਰਾਤ ਨੂੰ ਇੱਕ ਕੈਦੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (ਨਿਵਾਸੀ ਪਿੰਡ ਕਾਠਗੜ੍ਹ, ਫਾਜ਼ਿਲਕਾ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਪਿਛਲੇ 11 ਸਾਲਾਂ ਤੋਂ ਜਲਾਲਾਬਾਦ ਵਿੱਚ ਦਰਜ ਇੱਕ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੇਲ੍ਹ ‘ਚ ਖ਼ੌਫ਼ਨਾਕ ਮੰਜ਼ਰ: 10 ਦਿਨਾਂ ‘ਚ ਤੀਜੀ ਖ਼ੁਦਕੁਸ਼ੀ, ਕਤਲ ਕੇਸ ‘ਚ ਸਜ਼ਾ ਕੱਟ ਰਹੇ ਕੈਦੀ ਨੇ ਲਾਇਆ ਫਾਹਾ

Punjab Jail News: ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚ ਸੋਮਵਾਰ ਰਾਤ ਨੂੰ ਇੱਕ ਕੈਦੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (ਨਿਵਾਸੀ ਪਿੰਡ ਕਾਠਗੜ੍ਹ, ਫਾਜ਼ਿਲਕਾ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਪਿਛਲੇ 11 ਸਾਲਾਂ ਤੋਂ ਜਲਾਲਾਬਾਦ ਵਿੱਚ ਦਰਜ ਇੱਕ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਸੀ।

ਬਾਥਰੂਮ ਵਿੱਚ ਲਾਇਆ ਫਾਹਾ

ਜੇਲ੍ਹ ਅਧਿਕਾਰੀਆਂ ਮੁਤਾਬਕ ਬਲਵਿੰਦਰ ਸਿੰਘ ਨੇ ਬੈਰਕ ਦੇ ਬਾਥਰੂਮ ਵਿੱਚ ਲੱਗੇ ਇੱਕ ਲੋਹੇ ਦੇ ਚੈਨਲ ਫਿਕਸਚਰ ਨਾਲ ਫਾਹਾ ਲਗਾ ਲਿਆ। ਜਦੋਂ ਜੇਲ੍ਹ ਸਟਾਫ਼ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੂੰ ਤੁਰੰਤ ਬੇਹੋਸ਼ੀ ਦੀ ਹਾਲਤ ਵਿੱਚ ਫਰੀਦਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਿਲਸਿਲਾ ਜਾਰੀ: 10 ਦਿਨਾਂ ਵਿੱਚ ਤੀਜੀ ਮੌ

ਫਰੀਦਕੋਟ ਜੇਲ੍ਹ ਵਿੱਚ ਇਹ ਪਿਛਲੇ 10 ਦਿਨਾਂ ਦੌਰਾਨ ਖ਼ੁਦਕੁਸ਼ੀ ਦੀ ਤੀਜੀ ਘਟਨਾ ਹੈ:

  • 25 ਅਪ੍ਰੈਲ: ਲੁਧਿਆਣਾ ਦੇ ਵਿਚਾਰ ਅਧੀਨ ਕੈਦੀ ਜੁਗਨੂੰ ਬਾਬਾ ਨੇ ਜਾਨ ਦਿੱਤੀ।
  • 3 ਮਈ: ਫਿਰੋਜ਼ਪੁਰ ਦੇ ਕੈਦੀ ਸਵਰਨਜੀਤ ਸਿੰਘ ਨੇ ਫਾਹਾ ਲਿਆ।
  • 4 ਮਈ: ਫਾਜ਼ਿਲਕਾ ਦੇ ਕੈਦੀ ਬਲਵਿੰਦਰ ਸਿੰਘ ਨੇ ਖ਼ੁਦਕੁਸ਼ੀ ਕੀਤੀ।

ਮਾਨਸਿਕ ਤਣਾਅ ਵੱਡਾ ਕਾਰਨ: ਸੁਪਰਡੈਂਟ

ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਕਸਰ ਕੈਦੀ ਲੰਬੇ ਸਮੇਂ ਤੋਂ ਪਰਿਵਾਰ ਨੂੰ ਨਾ ਮਿਲਣ ਜਾਂ ਘਰੇਲੂ ਸਮੱਸਿਆਵਾਂ ਕਾਰਨ ਭਾਰੀ ਮਾਨਸਿਕ ਤਣਾਅ ਵਿੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਕਾਉਂਸਲਿੰਗ ਸੈਸ਼ਨ ਕਰਵਾਏ ਜਾਂਦੇ ਹਨ, ਪਰ ਹੁਣ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਾਨਸਿਕ ਤੰਦਰੁਸਤੀ ਵੱਲ ਹੋਰ ਜ਼ਿਆਦਾ ਧਿਆਨ ਦਿੱਤਾ ਜਾਵੇਗਾ ਅਤੇ ਕਾਉਂਸਲਿੰਗ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਫਿਲਹਾਲ ਜੇਲ੍ਹ ਪ੍ਰਸ਼ਾਸਨ ਅਤੇ ਸਿਟੀ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News